ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਵੱਲੋਂ ਮੰਗਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਐਲਾਨ

08:35 AM Jul 12, 2023 IST
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੇ ਆਗੂ। -ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੁਲਾਈ
ਖੇਤੀਬਾੜੀ ਮੌਸਮੀ ਹਾਲਾਤ ਕਾਰਨ ਲੜਖੜਾ ਚੁੱਕੀ ਹੈ ਪ੍ਰੰਤੂ ਪੰਜਾਬ ਸਰਕਾਰ ਦਾ ਕੋਈ ਵੀ ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਚਿੰਤਤ ਨਜ਼ਰ ਨਹੀਂ ਆ ਰਿਹਾ। ਇਹ ਗੱਲ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਰਜਿੰਦਰ ਸਿਘ ਕੋਟ ਪਨੈਚ, ਪ੍ਰਗਟ ਸਿੰਘ ਅਤੇ ਨੇਤਰ ਸਿੰਘ ਨਾਗਰਾ ਨੇ ਕਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੱਕੀ ਅਤੇ ਮੂੰਗੀ ਦੀ ਫਸਲ ਅਨਾਜ ਮੰਡੀਆਂ ਵਿਚ ਰੁਲ ਰਹੀ ਹੈ ਕਿਉਂਕਿ ਫਸਲਾਂ ਦੀ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਪੰਜਾਬ ਦੇ ਭੱਖਦੇ ਮੁੱਦਿਆਂ ਪ੍ਰਤੀ ਪੂਰਨ ਤੌਰ ’ਤੇ ਸੁਚੇਤ ਹੈ ਇਸੇ ਤਹਿਤ ਪਾਣੀਆਂ ਨੂੰ ਬਚਾਉਣ ਲਈ ਜ਼ਿਲ੍ਹਾ ਵਾਰ ਕਾਨਫਰੰਸਾਂ ਕਰਕੇ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਦਨਿਾਂ ਵਿਚ ਪਾਣੀਆਂ ਦੇ ਮੁੱਦੇ ਤੇ ਵਿੱਢੇ ਜਾ ਰਹੇ ਵੱਡੇ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ। ਉਪਰੋਕਤ ਆਗੂਆਂ ਨੇ ਲੋਕਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਕਿਉਂਕਿ ਕੇਂਦਰ ਤੇ ਰਾਜ ਸਰਕਾਰਾਂ ਇਕੋ ਸਿੱਕੇ ਦੇ ਦੋ ਪਾਸੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਧਮੋਟ, ਬਹਾਲ ਸਿੰਘ ਨਾਗਰਾ, ਜਗਵੀਰ ਸਿੰਘ, ਅਮਨਜੋਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Tags :
ਐਲਾਨਸੰਘਰਸ਼ਸਬੰਧੀਕਿਸਾਨਮੰਗਾਂਯੂਨੀਅਨਵੱਲੋਂ