ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਕਾਦੀਆਂ ਦਿੱਲੀ ਧਰਨੇ ਵਿੱਚ ਸ਼ਾਮਲ ਹੋਵੇਗੀ: ਪੀਰ ਮੁਹੰਮਦ

10:27 AM Dec 15, 2023 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 14 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਅਗਵਾਈ ਹੇਠ 20 ਦਸੰਬਰ ਨੂੰ ਦੁਪਹਿਰ 12 ਵਜੇ ਧਰਨੇ ਵਿੱਚ ਸ਼ਮੂਲੀਅਤ ਕਰੇਗੀ। ਸ੍ਰੀ ਪੀਰ ਮੁਹੰਮਦ ਨੇ ਦੱਸਿਆ ਕਿ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਇਸ ਸ਼ਾਂਤਮਈ ਰੋਸ ਪ੍ਰਦਰਸ਼ਨ ਦਾ ਉਦੇਸ਼ ਲੰਬੇ ਸਮੇਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਸਾਨ ਜਥੇਬੰਦੀ ਕਾਦੀਆਂ ਵੱਲੋਂ ਇਸ ਅਹਿਮ ਕਾਰਜ ਵਿੱਚ ਸ਼ਮੂਲੀਅਤ ਕਰਨ ਦੇ ਲਏ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮਨਾਉਣ ’ਤੇ ਸ਼ਾਮਲ ਹੋਏ ਬਹੁਤਾਤ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ, ਸੂਬਾ ਆਗੂ ਬਲਦੇਵ ਸਿੰਘ ਹਾਫਿਜ਼ਾਬਾਦ, ਬਾਈ ਪਰਮਿੰਦਰ ਸਿੰਘ ਸੇਖੋਂ ਅਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement