ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਯੂਨੀਅਨ ਨੇ ਫਸਲਾਂ ਦੇ ਐਲਾਨੇ ਭਾਅ ਨਕਾਰੇ

07:16 AM Jun 24, 2024 IST

ਪੱਤਰ ਪ੍ਰੇਰਕ
ਪਾਤੜਾਂ, 23 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਕੇਂਦਰ ਵੱਲੋਂ 14 ਫ਼ਸਲਾਂ ’ਤੇ ਐਲਾਨੀ ਐੱਮਐੱਸਪੀ ਨੂੰ ਮੁੱਢੋਂ ਰੱਦ ਕਰਕੇ ਸਵਾਮੀਨਾਥਨ ਦੀ ਰਿਪੋਰਟ ਦੀ ਧਾਰਾ ਸੀ-2 ਮੁਤਾਬਿਕ ਫ਼ਸਲਾਂ ਦੇ ਰੇਟ ਦੇਣ ਦੀ ਮੰਗ ਕੀਤੀ ਹੈ।
ਜਥੇਬੰਦੀ ਦੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ 5.35% ਫ਼ਸਲਾਂ ਦੇ ਭਾਅ ਵਿੱਚ ਵਾਧਾ ਕਰਕੇ ਕਿਸਾਨਾਂ ਨਾਲ ਮਜ਼ਾਕ ਹੈ। ਝੋਨੇ ਦੀ ਫ਼ਸਲ ਉੱਤੇ ਉਕਤ ਰਿਪੋਰਟ ਅਨੁਸਾਰ 2800 ਰੁਪਏ ਪ੍ਰਤੀ ਕੁਇੰਟਲ ਖ਼ਰਚਾ ਆ ਰਿਹਾ ਹੈ ਜਿਸ ਵਿੱਚ 50% ਮੁਨਾਫ਼ਾ ਜੋੜ ਕੇ 4200 ਰੁਪਏ ਪ੍ਰਤੀ ਕੁਇੰਟਲ ਭਾਅ ਬਣਦਾ ਹੈ ਜਦ ਕਿ ਸਰਕਾਰ ਧਾਰਾ ਏ 2 ਐਫਐਲ ਤਹਿਤ 2300 ਰੁਪਏ ਐਲਾਨ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਕਿਸਾਨਾਂ ਦੀ ਨਾਰਾਜ਼ਗੀ ਕਾਰਨ ਭਾਰੀ ਨੁਕਸਾਨ ਉਠਾਉਣਾ ਪਿਆ ਹੈ। ਹੁਣ ਤਿੰਨ ਸੂਬਿਆਂ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਨਿਗੂਣੀ ਐੱਮਐੱਸਪੀ ਐਲਾਨ ਕੇ ਕਿਸਾਨਾਂ ਨੂੰ ਗੁਮਰਾਹ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਮੰਗ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ 23 ਫ਼ਸਲਾਂ ’ਤੇ ਐੱਮਐੱਸਪੀ ਦਾ ਐਲਾਨ ਕਰਕੇ ਖ਼ਰੀਦ ਗਾਰੰਟੀ ਕਨੂੰਨ ਬਣਾਇਆ ਜਾਵੇ। ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਨਹੀਂ ਤਾਂ ਕਿਸਾਨ ਜਥੇਬੰਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਭਾਜਪਾ ਦਾ ਬੋਰੀਆਂ ਬਿਸਤਰਾ ਗੋਲ ਕਰਨਗੀਆਂ।

Advertisement

Advertisement