ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੈਸ਼ਨਲ ਕਾਨਫਰੰਸ ਦੀ ਰੈਲੀ ਦੌਰਾਨ ਚਾਕੂ ਨਾਲ ਹਮਲਾ

07:40 AM May 20, 2024 IST

ਮੇਂਧੜ/ਜੰਮੂ, 19 ਮਈ
ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਧੜ ’ਚ ਅੱਜ ਇੱਕ ਚੋਣ ਰੈਲੀ ਦੌਰਾਨ ਨੈਸ਼ਨਲ ਕਾਨਫਰੰਸ ਦੇ ਤਿੰਨ ਵਰਕਰਾਂ ’ਤੇ ਅਣਪਛਾਤੇ ਵਿਅਕਤੀਆਂ ਨੇ ਚਾਕੂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਤੋਂ ਨੈਸ਼ਨਲ ਕਾਨਫਰੰਸ ਉਮੀਦਵਾਰ ਮੀਆਂ ਅਲਤਾਫ਼ ਦੀ ਹਮਾਇਤ ’ਚ ਮੇਂਧੜ ’ਚ ਕਰਵਾਈ ਗਈ ਰੈਲੀ ਵਿੱਚ ਪਾਰਟੀ ਮੁਖੀ ਫਾਰੂਕ ਅਬਦੁੱਲ੍ਹਾ ਵੀ ਹਾਜ਼ਰ ਸਨ। ਹਮਲੇ ਦੇ ਬਾਵਜੂਦ ਰੈਲੀ ਜਾਰੀ ਰਹੀ। ਅਧਿਕਾਰੀਆਂ ਨੇ ਦੱਸਿਆ ਕਿ ਰੈਲੀ ਦੌਰਾਨ ਕੁਝ ਮੁੱਦਿਆਂ ਨੂੰ ਲੈ ਕੇ ਦੋ ਸਮੂਹਾਂ ਵਿਚਾਲੇ ਝੜਪ ਵੀ ਹੋਈ। ਪੁਲੀਸ ਨੇ ਘਟਨਾ ਦੇ ਸਿਲਸਿਲੇ ’ਚ ਕੇਸ ਦਰਜ ਕੀਤਾ ਹੈ ਅਤੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰਨੀ ਦੇ ਰਹਿਣ ਵਾਲੇ ਸੋਹੇਲ ਅਹਿਮਦ ਤੇ ਯਾਸਿਰ ਅਹਿਮਦ ਅਤੇ ਕਾਸਬਲਾਰੀ ਪਿੰਡ ਦੇ ਰਹਿਣ ਵਾਲੇ ਮੁਹੰਮਦ ਇਮਰਾਨ ਚਾਕੂ ਨਾਲ ਕੀਤੇ ਹਮਲੇ ’ਚ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ। ਸੋਹੇਲ ਤੇ ਯਾਸਿਰ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਾਜੌਰੀ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਭੇਜਿਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਜਾਵੇਦ ਅਹਿਮਦ ਰਾਣਾ ਨੇ ਘਟਨਾ ਨੂੰ ਸੁਰੱਖਿਆ ’ਚ ਕੁਤਾਹੀ ਦੀ ਘਟਨਾ ਹੈ ਤੇ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। -ਪੀਟੀਆਈ

Advertisement

Advertisement
Advertisement