For the best experience, open
https://m.punjabitribuneonline.com
on your mobile browser.
Advertisement

ਡਲਿਵਰੀ ਬੁਆਏ ’ਤੇ ਚਾਕੂ ਨਾਲ ਹਮਲਾ

08:57 AM Aug 20, 2024 IST
ਡਲਿਵਰੀ ਬੁਆਏ ’ਤੇ ਚਾਕੂ ਨਾਲ ਹਮਲਾ
ਜ਼ੇਰੇ ਇਲਾਜ ਪ੍ਰੀਤਇੰਦਰ ਸਿੰਘ।
Advertisement

ਪੱਤਰ ਪ੍ਰੇਰਕ
ਪਟਿਆਲਾ, 19 ਅਗਸਤ
ਇੱਥੋਂ ਦੇ ਮਾਡਲ ਟਾਊਨ ਇਲਾਕੇ ਵਿੱਚ ਡਲਿਵਰੀ ਕਰਵਾਉਣ ਗਏ 20 ਸਾਲਾ ਡਿਲਿਵਰੀ ਬੁਆਏ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ ਹੈ। ਪੁਲੀਸ ਨੇ ਫ਼ੋਨ ਖੋਹਣ ਆਏ ਤਿੰਨ ਮੋਟਰਸਾਈਕਲ ਸਵਾਰ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਚਾਕੂ ਦੇ ਹਮਲੇ ਨਾਲ ਜ਼ਖ਼ਮੀ ਹੋਏ ਡਿਲਿਵਰੀ ਬੁਆਏ ਪ੍ਰੀਤਇੰਦਰ ਸਿੰਘ ਜੱਟਾਂ ਵਾਲਾ ਚੌਂਤਰਾ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਮੁਲਜ਼ਮ ਜਸ਼ਨਪ੍ਰੀਤ ਸਿੰਘ, ਵਿਕਰਮ ਸਿੰਘ ਅਤੇ ਅਭੈ ਪਿੰਡ ਮਾੜੀ ਰੌਣੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰੀਤਇੰਦਰ ਸਿੰਘ ਦੇ ਬਿਆਨਾਂ ਅਨੁਸਾਰ ਉਹ ਆਨਲਾਈਨ ਡਿਲਿਵਰੀ ਬੁਆਏ ਦਾ ਕੰਮ ਕਰਦਾ ਹੈ। ਘਟਨਾ ਵਾਲੀ ਰਾਤ ਵੀ ਉਹ ਸਕੂਟਰ ’ਤੇ ਡਲਿਵਰੀ ਦੇਣ ਗਿਆ ਸੀ, ਜਿੱਥੇ ਉਸ ਨੂੰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਘੇਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਸਕੂਟਰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਅੱਧਾ ਕਿੱਲੋਮੀਟਰ ਦੀ ਦੂਰੀ ’ਤੇ ਇਨ੍ਹਾਂ ਵਿਅਕਤੀਆਂ ਨੇ ਉਸ ਨੂੰ ਰੋਕ ਕੇ ਫ਼ੋਨ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪ੍ਰੀਤ ਇੰਦਰ ਨੇ ਆਪਣੇ ਦੋਸਤਾਂ ਨੂੰ ਫ਼ੋਨ ਕੀਤਾ ਅਤੇ ਫ਼ੋਨ ਖੋਹਣ ਵਾਲਿਆਂ ਨੇ ਜਦੋਂ ਉਨ੍ਹਾਂ ਦੇ ਦੋਸਤ ਨੂੰ ਆਉਂਦਾ ਦੇਖਿਆ ਤਾਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਉਨ੍ਹਾਂ ਨੇ ਪ੍ਰੀਤ ਇੰਦਰ ਸਿੰਘ ’ਤੇ ਚਾਕੂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

Advertisement

Advertisement
Advertisement
Author Image

joginder kumar

View all posts

Advertisement