ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ’ਚ ਭਾਰਤੀ ਵਿਦਿਆਰਥੀ ’ਤੇ ਚਾਕੂ ਨਾਲ ਹਮਲਾ, ਨੌਜਵਾਨ ਕੋਮਾ ’ਚ

12:16 PM Nov 02, 2023 IST

ਵਾਸ਼ਿੰਗਟਨ, 2 ਨਵੰਬਰ
ਭਾਰਤੀ ਵਿਦਿਆਰਥੀ ਪੀ. ਵਰੁਣ ਰਾਜ (24) ਦੀ ਹਾਲਤ ਨਾਜ਼ੁਕ ਹੈ ਅਤੇ ਹਫਤੇ ਦੇ ਅੰਤ ਵਿਚ ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਫਿਟਨੈੱਸ ਸੈਂਟਰ ਵਿਚ ਚਾਕੂ ਨਾਲ ਹਮਲਾ ਕਰਨ ਤੋਂ ਬਾਅਦ ਉਸ ਨੂੰ ਲਾਈਫ ਸਪੋਰਟ 'ਤੇ ਰੱਖਿਆ ਗਿਆ ਹੈ। ਸੂਤਰਾਂ ਮੁਤਾਬਕ ਉਹ ਕੋਮਾ ’ਚ ਚਲਾ ਗਿਆ ਹੈ। ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ 'ਤੇ ਜੌਰਡਨ ਐਂਡਰੇਡ (24) ਨੇ ਐਤਵਾਰ ਸਵੇਰੇ ਜਿਮ ਵਿੱਚ ਚਾਕੂ ਨਾਲ ਹਮਲਾ ਕੀਤਾ। ਅਧਿਕਾਰੀ ਹਮਲੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ। ਤਿੰਨ ਦਿਨਾਂ ਦੇ ਇਲਾਜ ਤੋਂ ਬਾਅਦ ਵੀ ਵਰੁਣ ਲਾਈਫ ਸਪੋਰਟ ਸਿਸਟਮ 'ਤੇ ਹੈ।
ਉਸ ਦਾ ਨਾੜੀ ਤੰਤਰ ਬੁਰੀ ਤਰ੍ਹਾਂ ਪ੍ਰਭਾਵਤਿ ਹੋ ਗਿਆ ਹੈ। ਉਸ ਦੇ ਪੱਕੇ ਤੌਰ 'ਤੇ ਅਪਾਹਜ ਹੋ ਜਾਣ ਅਤੇ ਉਸ ਦੇ ਖੱਬੇ ਪਾਸੇ ਦੇ ਅੰਗਾਂ ਦੇ ਕੰਮਜ਼ੋਰ ਹੋਣ ਜਾਂ ਨਜ਼ਰ ਜਾਣ ਦੀ ਸੰਭਾਵਨਾ ਹੈ। 'ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ’ਤੇ ਹੱਤਿਆ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ। ਉਸ ਨੇ ਅਦਾਲਤ ਵਿੱਚ ਪੇਸ਼ੀ ਦੌਰਾਨ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। 'ਨਾਰਥ ਅਮਰੀਕਨ ਤੇਲਗੂ ਸੁਸਾਇਟੀ' ਨੇ ਦਾਨ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਬੁੱਧਵਾਰ ਤੱਕ, 38,000 ਡਾਲਰ ਤੋਂ ਵੱਧ ਇਕੱਠੇ ਕੀਤੇ ਜਾ ਚੁੱਕੇ ਹਨ। ਸੁਸਾਇਟੀ ਨੇ ਕਿਹਾ, ‘ਉਸ ਦੀ ਹਾਲਤ ਫਿਲਹਾਲ ਨਾਜ਼ੁਕ ਹੈ। ਉਹ ਕੋਮਾ ਵਿੱਚ ਹੈ ਅਤੇ ਆਪਣੀ ਜ਼ਿੰਦਗੀ ਲਈ ਲੜ ਰਿਹਾ ਹੈ। ਉਸ ਦੇ ਪਰਿਵਾਰ ਨੇ ਸਾਡੇ ਨਾਲ ਸੰਪਰਕ ਕੀਤਾ ਅਤੇ ਉਸ ਦੇ ਮਾਤਾ-ਪਤਿਾ ਦੇ ਅਮਰੀਕਾ ਆਉਣ ਲਈ ਵੱਡੇ ਮੈਡੀਕਲ ਬਿੱਲਾਂ ਦੇ ਨਾਲ-ਨਾਲ ਯਾਤਰਾ ਦੇ ਖਰਚਿਆਂ ਦਾ ਭੁਗਤਾਨ ਕਰਨ ਵਿੱਚ ਮਦਦ ਦੀ ਬੇਨਤੀ ਕੀਤੀ। ਅਸੀਂ ਇਸ ਲਈ ਕੋਸ਼ਿਸ਼ ਕਰ ਰਹੇ ਹਾਂ।’

Advertisement

Advertisement