ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਸਕ੍ਰਿਤ ਗ੍ਰੰਥਾਂ ਵਿੱਚ ਸਮੁੱਚੀ ਦੁਨੀਆ ਦਾ ਗਿਆਨ ਮੌਜੂਦ: ਡਾ. ਅਨੁਭਾ ਜੈਨ

08:46 AM Aug 23, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 22 ਅਗਸਤ
ਡੀਏਵੀ ਗਰਲਜ਼ ਕਾਲਜ ਦੇ ਸੰਸਕ੍ਰਿਤ ਵਿਭਾਗ ਵੱਲੋਂ ਵਿਸ਼ਵ ਸੰਸਕ੍ਰਿਤ ਦਿਵਸ ਦੇ ਮੌਕੇ ’ਤੇ ਇੱਕ ਲੈਕਚਰ ਕਰਵਾਇਆ ਗਿਆ। ਸਮਾਗਮ ਵਿੱਚ ਗੁਰੂ ਨਾਨਕ ਗਰਲਜ਼ ਕਾਲਜ ਦੀ ਸਹਾਇਕ ਪ੍ਰੋਫੈਸਰ ਡਾ. ਅਨੁਭਾ ਜੈਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਮੀਨੂੰ ਜੈਨ ਨੇ ਕੀਤੀ ਜਦਕਿ ਸਾਰਾ ਪ੍ਰੋਗਰਾਮ ਸੰਸਕ੍ਰਿਤ ਵਿਭਾਗ ਦੇ ਚੇਅਰਮੈਨ ਡਾ. ਮੁਕੇਸ਼ ਸ਼ਰਮਾ ਦੀ ਦੇਖ-ਰੇਖ ਹੇਠ ਹੋਇਆ। ਡਾ. ਅਨੁਭਾ ਜੈਨ ਨੇ ਕਿਹਾ ਕਿ ਸੰਸਕ੍ਰਿਤ ਭਾਸ਼ਾ ਦਾ ਅਧਿਐਨ ਅਤੇ ਅਧਿਆਪਨ ਕਰਨ ਨਾਲ ਵਿਅਕਤੀ ਨਾ ਸਿਰਫ਼ ਮਾਨਸਿਕ ਅਤੇ ਬੌਧਿਕ ਤੌਰ ’ਤੇ ਵਿਕਾਸ ਹੁੰਦਾ ਹੈ ਸਗੋਂ ਅਧਿਆਤਮਿਕ ਤੌਰ ’ਤੇ ਵੀ ਤਰੱਕੀ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੁਨੀਆ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ। ਸਾਰੇ ਸੰਸਾਰ ਦਾ ਗਿਆਨ ਭਾਰਤੀ ਸੰਸਕ੍ਰਿਤ ਗ੍ਰੰਥਾਂ ਵਿੱਚ ਲਿਖਿਆ ਹੋਇਆ ਹੈ। ਸੰਸਕ੍ਰਿਤ ਨੂੰ ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਵੀ ਪੜ੍ਹਾਇਆ ਜਾ ਰਿਹਾ ਹੈ। ਭਾਰਤੀਆਂ ਤੋਂ ਇਲਾਵਾ ਵਿਦੇਸ਼ੀ ਵੀ ਸੰਸਕ੍ਰਿਤ ਵਿੱਚ ਖੋਜ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਭਾਰਤ ਵਿੱਚ ਕਈ ਪਿੰਡ ਅਜਿਹੇ ਹਨ ਜਿੱਥੇ ਅੱਜ ਵੀ ਸੰਸਕ੍ਰਿਤ ਬੋਲੀ ਜਾਂਦੀ ਹੈ। ਦੁਨੀਆ ਭਰ ਵਿੱਚ ਦੋ ਕਰੋੜ ਲੋਕਾਂ ਨੇ ਸੰਸਕ੍ਰਿਤ ਸੰਸਥਾਵਾਂ ਰਾਹੀਂ ਸਿਖਲਾਈ ਲਈ ਹੈ ਅਤੇ ਅਜੋਕੀ ਪੀੜ੍ਹੀ ਕੰਪਿਊਟਰ ਵਿੱਚ ਵੀ ਸੰਸਕ੍ਰਿਤ ਦੀ ਵਰਤੋਂ ਕਰ ਰਹੀ ਹੈ। ਕਾਲਜ ਪ੍ਰਿੰਸੀਪਲ ਡਾ. ਮੀਨੂੰ ਜੈਨ ਨੇ ਮੁੱਖ ਮਹਿਮਾਨ ਨੂੰ ਇੱਕ ਬੂਟਾ ਦੇ ਕੇ ਸਨਮਾਨਿਆ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਅਧਿਐਨ ਨਾਲ ਵਿਦਿਆਰਥੀਆਂ ਵਿੱਚ ਚੰਗੇ ਗੁਣ ਪੈਦਾ ਹੁੰਦੇ ਹਨ, ਉਹ ਹਰ ਤਰ੍ਹਾਂ ਦੀ ਬੁਰਾਈ ਤੋਂ ਦੂਰ ਰਹਿੰਦੇ ਹਨ।

Advertisement

Advertisement