For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ: ਅਦਾਕਾਰ ਮਿਥੁਨ ਚੱਕਰਵਰਤੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

04:52 PM Feb 12, 2024 IST
ਕੋਲਕਾਤਾ  ਅਦਾਕਾਰ ਮਿਥੁਨ ਚੱਕਰਵਰਤੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ
Advertisement

ਕੋਲਕਾਤਾ, 12 ਫਰਵਰੀ
ਉੱਘੇ ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਨੂੰ ਅੱਜ ਬਾਅਦ ਦੁਪਹਿਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਬਿਲਕੁਲ ਠੀਕ ਹਨ ਅਤੇ ਜਲਦੀ ਹੀ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਕਰਨਗੇ। ਚੱਕਰਵਰਤੀ (73) ਨੂੰ ਛਾਤੀ 'ਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ 10 ਫਰਵਰੀ ਨੂੰ ਕੋਲਕਾਤਾ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਹਸਪਤਾਲ ਤੋਂ ਬਾਹਰ ਆ ਕੇ ਚੱਕਰਵਰਤੀ ਨੇ ਕਿਹਾ, ‘ਅਸਲ ਵਿੱਚ ਕੋਈ ਸਮੱਸਿਆ ਨਹੀਂ ਹੈ, ਮੈਂ ਬਿਲਕੁਲ ਠੀਕ ਹਾਂ। ਮੈਨੂੰ ਆਪਣੀਆਂ ਖਾਣ-ਪੀਣ ਦੀਆਂ ਆਦਤਾਂ 'ਤੇ ਕਾਬੂ ਰੱਖਣਾ ਪਵੇਗਾ। ਮੈਂ ਜਲਦੀ ਕੰਮ ਸ਼ੁਰੂ ਕਰਾਂਗਾ। ਸ਼ਾਇਦ ਕੱਲ੍ਹ ਤੋਂ ਹੀ।’

Advertisement

Advertisement
Author Image

Advertisement
Advertisement
×