ਕੋਲਕਾਤਾ ਕੇਸ: ਸੀਬੀਆਈ ਵੱਲੋਂ ਸੰਜੈ ਰਾਏ ਖ਼ਿਲਾਫ਼ ਦੋਸ਼ ਪੱਤਰ ਦਾਖਲ
07:16 AM Oct 08, 2024 IST
ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਮੁੱਖ ਮੁਲਜ਼ਮ ਸੰਜੈ ਰਾਏ ਖ਼ਿਲਾਫ਼ ਦੋਸ਼ ਪੱਤਰ ਦਾਖਲ ਕਰ ਦਿੱਤਾ ਹੈ। ਸੀਬੀਆਈ ਨੇ ਇੱਕ ਵਿਸ਼ੇਸ਼ ਅਦਾਲਤ ’ਚ ਦਾਖਲ ਕੀਤੇ ਦੋਸ਼ ਪੱਤਰ ’ਚ ਕਿਹਾ ਹੈ ਕਿ ਸਥਾਨਕ ਪੁਲੀਸ ਨਾਲ ਵਾਲੰਟੀਅਰ ਵਜੋਂ ਕੰਮ ਕਰਨ ਵਾਲੇ ਰਾਏ ਨੇ ਨੌਂ ਅਗਸਤ ਨੂੰ ਹਸਪਤਾਲ ਦੇ ਸੈਮੀਨਾਰ ਹਾਲ ’ਚ ਘਟਨਾ ਨੂੰ ਕਥਿਤ ਤੌਰ ’ਤੇ ਉਸ ਸਮੇਂ ਅੰਜਾਮ ਦਿੱਤਾ ਸੀ ਜਦੋਂ ਟਰੇਨੀ ਡਾਕਟਰ ਉੱਥੇ ਸੌਣ ਲਈ ਗਈ ਸੀ। ਅਧਿਕਾਰੀਆਂ ਅਨੁਸਾਰ ਏਜੰਸੀ ਨੇ ਦੋਸ਼ ਪੱਤਰ ’ਚ ਸਮੂਹਿਕ ਜਬਰ ਜਨਾਹ ਦੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਰਾਏ ਨੇ ਇਕੱਲੇ ਹੀ ਅਪਰਾਧ ਨੂੰ ਅੰਜਾਮ ਦਿੱਤਾ ਹੈ। -ਪੀਟੀਆਈ
Advertisement
Advertisement