ਕੋਲਕਾਤਾ ਮਾਮਲਾ: ਆਈਐੱਮਏ ਵੱਲੋਂ 15 ਅਕਤੂਬਰ ਨੂੰ 24 ਘੰਟੇ ਦੀ ਦੇਸ਼ ਵਿਆਪੀ ਭੁੱਖ ਹੜਤਾਲ ਦਾ ਐਲਾਨ
04:21 PM Oct 13, 2024 IST
ਨਵੀਂ ਦਿੱਲੀ, 13 ਅਕਤੂਬਰ
ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਪੱਛਮੀ ਬੰਗਾਲ ਵਿੱਚ ਡਾਕਟਰਾਂ ਦੇ ਸੰਘਰਸ਼ ਦੀ ਹਮਾਇਤ ਵਜੋਂ 15 ਅਕਤੂਬਰ ਨੂੰ 24 ਘੰਟੇ ਦੀ ਦੇਸ਼ ਵਿਆਪੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਕੋਲਕਾਤਾ ਦੇ ਆਰਜੀ ਕਰ ਮੈਡੀਕਲ ਤੇ ਹਸਪਤਾਲ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਮਾਮਲੇ ਵਿਚ ਸੰਘਰਸ਼ ਕਰ ਰਹੇ ਹਨ। ਇੱਥੇ ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਨੌਵੇਂ ਦਿਨ ਵਿੱਚ ਦਾਖਲ ਹੋ ਗਈ ਹੈ ਤੇ ਹੁਣ ਤੱਕ ਤਿੰਨ ਡਾਕਟਰਾਂ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਆਈਐਮਏ ਨੇ ਕਿਹਾ ਕਿ ਦੇਸ਼ ਭਰ ਵਿੱਚ ਜੂਨੀਅਰ ਡਾਕਟਰ 15 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਭੁੱਖ ਹੜਤਾਲ ਰੱਖਣਗੇ। ਦੱਸਣਾ ਬਣਦਾ ਹੈ ਕਿ ਕੋਲਕਾਤਾ ਦੇ ਡਾਕਟਰ ਆਪਣੀਆਂ ਹੱਕੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਹਨ। ਆਈਐਮਏ ਦੇ ਕੌਮੀ ਪ੍ਰਧਾਨਨੇ ਮਰਨ ਵਰਤ ਰੱਖਣ ਵਾਲੇ ਡਾਕਟਰਾਂ ਨਾਲ ਮੁਲਾਕਾਤ ਕੀਤੀ।
Advertisement
Advertisement