For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਮਾਮਲਾ: ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਦੀਆਂ ਪੰਜ ਵਿੱਚੋਂ ਤਿੰਨ ਮੰਗਾਂ ਮੰਨੀਆਂ

12:36 AM Sep 17, 2024 IST
ਕੋਲਕਾਤਾ ਮਾਮਲਾ  ਮਮਤਾ ਬੈਨਰਜੀ ਸਰਕਾਰ ਨੇ ਡਾਕਟਰਾਂ ਦੀਆਂ ਪੰਜ ਵਿੱਚੋਂ ਤਿੰਨ ਮੰਗਾਂ ਮੰਨੀਆਂ
Advertisement

ਕੋਲਕਾਤਾ, 16 ਸਤੰਬਰ

Advertisement

ਕੋਲਕਾਤਾ ਵਿਚ ਟਰੇਨੀ ਡਾਕਟਰ ਨਾਲ ਜਬਰ ਜਨਾਹ ਤੇ ਕਤਲ ਮਾਮਲੇ ਵਿਚ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਤੇ ਸੂਬਾ ਸਰਕਾਰ ਵਿਚ ਅੱਜ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ ਤਿੰਨ ਮੰਗਾਂ ਮੰਨ ਲਈਆਂ ਹਨ ਜਿਨ੍ਹਾਂ ਵਿਚ ਪੁਲੀਸ ਕਮਿਸ਼ਨਰ ਸਣੇ ਚਾਰ ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਮਮਤਾ ਬੈਨਰਜੀ ਨੇ ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਲਕਾਤਾ ਦੇ ਪੁਲੀਸ ਕਮਿਸ਼ਨਰ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੈਲਥ ਡਾਇਰੈਕਟਰ, ਮੈਡੀਕਲ ਐਜੂਕੇਸ਼ਨ ਡਾਇਰੈਕਟਰ ਤੇ ਉਤਰੀ ਕੋਲਕਾਤਾ ਦੇ ਡਿਪਟੀ ਕਮਿਸ਼ਨਰ ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਮਨੋਜ ਪੰਤ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਜਾਵੇਗੀ, ਜੋ ਅੰਦੋਲਨਕਾਰੀ ਜੂਨੀਅਰ ਡਾਕਟਰਾਂ ਦੀਆਂ ਹੋਰ ਮੰਗਾਂ ’ਤੇ ਵਿਚਾਰ ਕਰੇਗੀ। ਬੈਠਕ ਉਪਰੰਤ 42 ਅੰਦੋਲਨਕਾਰੀ ਡਾਕਟਰਾਂ ਤੇ ਮੁੱਖ ਸਕੱਤਰ ਨੇ ਮੀਟਿੰਗ ਦੇ ਵੇਰਵਿਆਂ ’ਤੇ ਦਸਤਖ਼ਤ ਕੀਤੇ।ਇਸ ਤੋਂ ਪਹਿਲਾਂ ਇਹ ਡਾਕਟਰ ਸਰਵਉਚ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਕੰਮ ’ਤੇ ਨਹੀਂ ਪਰਤੇ ਸਨ ਜਿਸ ਕਾਰਨ ਸੂਬਾ ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਗੱਲਬਾਤ ਦਾ ਅੱਜ ਆਖਰੀ ਵਾਰ ਸੱਦਾ ਦਿੱਤਾ ਸੀ। ਇਹ ਡਾਕਟਰ ਅੱਜ ਸ਼ਾਮ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਪੁੱਜ ਗਏ । ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਗੱਲਬਾਤ ਦੇ ਮਿੰਟ ਰਿਕਾਰਡ ਕਰਨ ਅਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

Advertisement

Advertisement
Author Image

Advertisement