ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕੇਸ: ਮਮਤਾ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖ਼ਾਰਜ

03:18 PM Sep 17, 2024 IST

ਨਵੀਂ ਦਿੱਲੀ, 17 ਸਤੰਬਰ
ਕੋਲਕਾਤਾ ਵਿਚ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਕ ਟਰੇਨੀ ਡਾਕਟਰ ਨਾਲ ਜਬਰ ਜਨਾਹ ਅਤੇ ਕਤਲ ਦੇ ਵਾਪਰੇ ਭਿਆਨਕ ਕਾਂਡ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਅਸਤੀਫ਼ੇ ਦੀ ਮੰਗ ਕਰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਖ਼ਾਰਜ ਕਰ ਦਿੱਤਾ ਹੈ।

Advertisement

ਸਿਖਰਲੀ ਅਦਾਲਤ ਨੇ ਮੰਗਲਵਾਰ ਨੂੰ ਕੋਲਕਾਤਾ ਜਬਰ ਜਨਾਹ ਕਾਂਡ ਦੇ ਸਮੁੱਚੇ ਮਾਮਲੇ ਅਤੇ ਇਸ ਦੀ ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਦੀ ਹਾਲੀਆ ਸਥਿਤੀ ਰਿਪੋਰਟ ਉਤੇ ਗ਼ੌਰ ਕਰਨ ਲਈ ਕੀਤੀ ਜਾ ਰਹੀ ਸੁਣਵਾਈ ਦੌਰਾਨ ਇਹ ਹੁਕਮ ਸੁਣਾਇਆ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਅਸਤੀਫ਼ੇ ਬਾਰੇ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਦੀ ਝਾੜ-ਝੰਬ ਕਰਦਿਆਂ ਕਿਹਾ ਕਿ ਅਦਾਲਤ ਕੋਲ ਅਜਿਹਾ ਕੋਈ ਹੁਕਮ ਜਾਰੀ ਕਰਨ ਦੇ ਅਖ਼ਤਿਆਰ ਨਹੀਂ ਹਨ।
ਬੈਂਚ ਨੇ ਕਿਹਾ, ‘‘ਇਹ ਕੋਈ ਸਿਆਸੀ ਮੰਚ ਨਹੀਂ ਹੈ। ਤੁਸੀਂ ਬਾਰ ਦੇ ਮੈਂਬਰ ਹੋ। ਅਸੀਂ ਜੋ ਕਹਿੰਦੇ ਹਾਂ ਸਾਨੂੰ ਉਸ ਲਈ ਤੁਹਾਡੀ ਤਸਦੀਕ ਨਹੀਂ ਚਾਹੀਦੀ। ਤੁਸੀਂ ਜੋ ਕਹਿੰਦੇ ਹੋ ਉਹ ਕਾਨੂੰਨੀ ਜ਼ਾਬਤੇ ਦੇ ਨੇਮਾਂ ਦੇ ਘੇਰੇ ਵਿਚ ਹੋਣਾ ਚਾਹੀਦਾ ਹੈ।’’ -ਪੀਟੀਆਈ

Advertisement
Advertisement