ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਸੁਪਰੀਮ ਕੋਰਟ ਨੇ ਸੀਬੀਆਈ ਨੂੰ 17 ਤੱਕ ਨਵੀਂ ਸਥਿਤੀ ਰਿਪੋਰਟ ਜਮ੍ਹਾਂ ਕਰਨ ਨੂੰ ਕਿਹਾ

01:23 PM Sep 09, 2024 IST

ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਉਸ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਸੀਬੀਆਈ ਨੂੰ ਜਾਂਚ ’ਤੇ 17 ਸਤੰਬਰ ਤੱਕ ਨਵੀਂ ਰਿਪੋਰਟ ਜਮ੍ਹਾਂ ਕਰਨ ਦਾ ਨਿਰਦੇਸ਼ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸੀਬੀਆਈ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਰਾਹੀਂ ਸੀਲਬੰਦ ਲਿਫਾਫੇ ਵਿੱਚ ਜਮ੍ਹਾਂ ਕੀਤੀ ਗਈ ਰਿਪੋਰਟ ਦਾ ਅਧਿਐਨ ਕੀਤਾ। ਬੈਂਚ ਨੇ ਕਿਹਾ, ‘‘ਸੀਬੀਆਈ ਨੇ ਸਥਿਤੀ ਰਿਪੋਰਟ ਜਮ੍ਹਾਂ ਕੀਤੀ ਹੈ ਜਿਸ ਤੋਂ ਲੱਗਦਾ ਹੈ ਕਿ ਜਾਂਚ ਪ੍ਰਗਤੀ ’ਤੇ ਹੈ। ਅਸੀਂ ਸੀਬੀਆਈ ਨੂੰ ਨਵੀਂ ਸਥਿਤੀ ਰਿਪੋਰਟ ਜਮ੍ਹਾਂ ਕਰਨ ਦਾ ਨਿਰਦੇਸ਼ ਦਿੰਦੇ ਹਾਂ। ਅਸੀਂ ਸੀਬੀਆਈ ਨੂੰ ਉਸ ਦੀ ਜਾਂਚ ’ਤੇ ‘ਗਾਈਡ’ ਨਹੀਂ ਕਰਨਾ ਚਾਹੁੰਦੇ।’’ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਸੀਬੀਆਈ ਨੇ ਫੋਰੈਂਸਿਕ ਨਮੂਨੇ ਅੱਗੇ ਜਾਂਚ ਲਈ ਏਮਜ਼ ਭੇਜਣ ਦਾ ਫੈਸਲਾ ਕੀਤਾ ਹੈ। ਸਿਖ਼ਰਲੀ ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਦੇ ਗ੍ਰਹਿ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਅਤੇ ਸੀਆਈਐੱਸਐੱਫ ਦੇ ਇਕ ਸੀਨੀਅਰ ਅਧਿਕਾਰੀ ਨੂੰ ਨਿਰਦੇਸ਼ ਦਿੱਤਾ ਹੈ ਕਿ ਆਰਜੀ ਕਰ ਹਸਪਤਾਲ ਦੀ ਸੁਰੱਖਿਆ ਵਿੱਚ ਲਾਈਆਂ ਗਈਆਂ ਤਿੰਨੋਂ ਕੰਪਨੀਆਂ ਨੂੰ ਰਹਿਣ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਸੁਪਰੀਮ ਕੋਰਟ ਨੇ ਸੀਆਈਐੱਸਐੱਫ ਜਵਾਨਾਂ ਨੂੰ ਜ਼ਰੂਰੀ ਸਾਰੇ ਸੁਰੱਖਿਆ ਸਰੋਤ ਵੀ ਅੱਜ ਹੀ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ।
ਇਸ ਤੋਂ ਪਹਿਲਾਂ ਪੱਛਮੀ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਕ ਟਰੇਨੀ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਉਸ ਦੀ ਹੱਤਿਆ ਦੀ ਘਟਨਾ ਖ਼ਿਲਾਫ਼ ਡਾਕਟਰਾਂ ਦੀ ਹੜਤਾਲ ਕਾਰਨ 23 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੱਛਮੀ ਬੰਗਾਲ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੂਬੇ ਦੇ ਸਿਹਤ ਵਿਭਾਗ ਵੱਲੋਂ ਤਿਆਰ ਸਥਿਤੀ ਰਿਪੋਰਟ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਕੋਲ ਜਮ੍ਹਾਂ ਕੀਤੀ। ਉਨ੍ਹਾਂ ਬੈਂਚ ਨੂੰ ਕਿਹਾ, ‘‘ਇਕ ਸਥਿਤੀ ਰਿਪੋਰਟ ਜਮ੍ਹਾਂ ਕੀਤੀ ਗਈ ਹੈ। ਸੂਬੇ ਦੇ ਸਿਹਤ ਵਿਭਾਗ ਨੇ ਰਿਪੋਰਟ ਜਮ੍ਹਾਂ ਕੀਤੀ ਹੈ। ਡਾਕਟਰ ਹੜਤਾਲ ’ਤੇ ਹਨ, ਇਸ ਵਾਸਤੇ 23 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।’’ ਸਿਖ਼ਰਲੀ ਅਦਾਲਤ ਇਸ ਮਾਮਲੇ ਵਿੱਚ ਸੂਬਾ ਸਰਕਾਰ ਅਤੇ ਸੀਬੀਆਈ ਵੱਲੋਂ ਦਾਖ਼ਲ ਸਥਿਤੀ ਰਿਪੋਰਟ ਦਾ ਅਧਿਐਨ ਕਰ ਰਹੀ ਹੈ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਲ ਹਨ। -ਪੀਟੀਆਈ

Advertisement

Advertisement