ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ: ਅਦਾਲਤ ਵੱਲੋਂ ਘੋਸ਼ ਤੇ ਮੰਡਲ ਨੂੰ ਜ਼ਮਾਨਤ ਤੋਂ ਇਨਕਾਰ

07:40 AM Sep 28, 2024 IST

ਕੋਲਕਾਤਾ: ਇੱਥੋਂ ਦੀ ਇੱਕ ਸੀਬੀਆਈ ਅਦਾਲਤ ਨੇ ਅੱਜ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਇਹ ਕਹਿੰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਉਸ ਖ਼ਿਲਾਫ਼ ਲੱਗੇ ਦੋਸ਼ ਕਾਫੀ ਸੰਗੀਨ ਹਨ ਅਤੇ ਇਹ ਸਾਬਤ ਹੋਣ ’ਤੇ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ, ਜਿਹੜੀ ਕਿ ਵਿਲੱਖਣ ਕੇਸਾਂ ’ਚ ਦਿੱਤੀ ਜਾਂਦੀ ਹੈ। ਘੋਸ਼ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਐੱਸ. ਡੇਅ ਨੇ ਕਿਹਾ, ‘‘ਅਦਾਲਤ ਦਾ ਵਿਚਾਰ ਹੈ ਕਿ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰਨਾ ਸਮਾਨਤਾ ਦੇ ਸਿਧਾਂਤ ਨਾਲ ਅਨਿਆਂ ਹੋਵੇਗਾ।’’ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 30 ਸਤੰਬਰ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ ਹੈ। -ਪੀਟੀਆਈ

Advertisement

Advertisement