ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕੇਸ: ਅਦਾਲਤ ਨੇ ਸੰਦੀਪ ਘੋਸ਼ ਤੇ ਅਭਿਜੀਤ ਮੰਡਲ ਨੂੰ ਸੀਬੀਆਈ ਹਿਰਾਸਤ ’ਚ ਭੇਜਿਆ

07:29 AM Sep 16, 2024 IST
ਮੁਲਜ਼ਮ ਅਭਿਜੀਤ ਮੰਡਲ ਨੂੰ ਅਦਾਲਤ ’ਚ ਪੇਸ਼ ਕਰਨ ਲਿਜਾਂਦੀ ਹੋਈ ਸੀਬੀਆਈ ਟੀਮ। -ਫੋਟੋ: ਏਐੱਨਆਈ

ਕੋਲਕਾਤਾ, 15 ਸਤੰਬਰ
ਸੀਬੀਆਈ ਨੇ ਕੋਲਕਾਤਾ ਸਥਿਤ ਆਰ ਜੀ ਕਰ ਹਸਪਤਾਲ ’ਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਜਬਰ ਜਨਾਹ ਤੇ ਉਸ ਦੀ ਹੱਤਿਆ ਮਾਮਲੇ ’ਚ ਗ੍ਰਿਫ਼ਤਾਰ ਮੈਡੀਕਲ ਸੰਸਥਾ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਤੇ ਤਾਲਾ ਥਾਣੇ ਦੇ ਇੰਚਾਰਜ ਅਭਿਜੀਤ ਮੰਡਲ ਨੂੰ ਅੱਜ ਇੱਥੋਂ ਦੀ ਇੱਕ ਅਦਾਲਤ ’ਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ 17 ਸਤੰਬਰ ਤੱਕ ਸੀਬੀਆਈ ਦੀ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਇੱਕ ਅਧਿਕਾਰੀ ਨੇ ਦੱਸਿਆ, ‘ਸਾਨੂੰ 17 ਸਤੰਬਰ ਤੱਕ ਤਿੰਨ ਦਿਨ ਲਈ ਉਨ੍ਹਾਂ ਦੀ ਹਿਰਾਸਤ ਮਿਲੀ ਹੈ। ਹੁਣ ਦੋਵਾਂ ਤੋਂ ਇਕੱਠਿਆਂ ਪੁੱਛ ਪੜਤਾਲ ਕੀਤੀ ਜਾਵੇਗੀ। ਦੋਵਾਂ ਨੇ ਆਰ ਜੀ ਕਰ ਹਸਪਤਾਲ ਮਾਮਲੇ ’ਚ ਅਹਿਮ ਭੂਮਿਕਾ ਨਿਭਾਈ ਹੈ।’ ਕੇਸ ਦੀ ਜਾਂਚ ਕਰ ਰਹੀ ਸੀਬੀਆਈ ਨੇ ਬੀਤੇ ਦਿਨ ਸੰਦੀਪ ਘੋਸ਼ ਖ਼ਿਲਾਫ਼ ਇਸ ਮਾਮਲੇ ’ਚ ਸਬੂਤਾਂ ਨਾਲ ਛੇੜ-ਛਾੜ ਕਰਨ ਦਾ ਦੋਸ਼ ਜੋੜਿਆ ਸੀ। ਘੋਸ਼ ਭ੍ਰਿਸ਼ਟਾਚਾਰ ਦੇ ਇੱਕ ਵੱਖਰੇ ਮਾਮਲੇ ’ਚ ਇਸ ਸਮੇਂ ਨਿਆਂਇਕ ਹਿਰਾਸਤ ’ਚ ਹੈ। ਸੀਬੀਆਈ ਨੇ ਮੰਡਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੰਡਲ ਨੂੰ ਸਬੂਤਾਂ ਨਾਲ ਛੇੜਛਾੜ ਕਰਨ ਅਤੇ ਐੱਫਆਈਆਰ ਦਰਜ ਕਰਨ ’ਚ ਦੇਰੀ ਕਰਨ ਸਮੇਤ ਹੋਰ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਤਾਲਾ ਥਾਣੇ ਦੇ ਅਧਿਕਾਰ ਖੇਤਰ ’ਚ ਹੈ। ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਮੰਡਲ ਤੋਂ ਕਈ ਘੰਟੇ ਪੁੱਛ-ਪੜਤਾਲ ਕੀਤੀ ਗਈ ਪਰ ਤਸੱਲੀਬਖਸ਼ ਜਵਾਬ ਨਾ ਦਿੱਤੇ ਜਾਣ ਕਾਰਨ ਉਸ ਨੂੰ ਸ਼ਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੀਬੀਆਈ ਨੇ ਅਦਾਲਤ ’ਚ ਦਾਅਵਾ ਕੀਤਾ ਕਿ ਘੋਸ਼ ਤੇ ਮੰਡਲ ਇੱਕ-ਦੂਜੇ ਦੇ ਸੰਪਰਕ ’ਚ ਸਨ ਅਤੇ ਘੋਸ਼ ਨੇ ਪੁਲੀਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਸਨ ਕਿ ਉਨ੍ਹਾਂ ਜਬਰ ਜਨਾਹ ਤੇ ਹੱਤਿਆ ਦੇ ਇਸ ਮਾਮਲੇ ’ਚ ਅੱਗੇ ਕੀ ਕਰਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਡਲ ਇਸ ਮਾਮਲੇ ’ਚ ਮੁਲਜ਼ਮ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਿਆਲਦਾਹ ਅਦਾਲਤ ਦੇ ਬਾਹਰ ਵੱਡੀ ਗਿਣਤੀ ’ਚ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। -ਪੀਟੀਆਈ

Advertisement

ਪੀੜਤ ਡਾਕਟਰ ਲਈ ਇਨਸਾਫ ਦੀ ਮੰਗ ’ਤੇ ਰੋਸ ਮੁਜ਼ਾਹਰੇ

ਕੋਲਕਾਤਾ ਕੇਸ ’ਚ ਪੀੜਤ ਡਾਕਟਰ ਲਈ ਇਨਸਾਫ ਦੀ ਮੰਗ ’ਤੇ ਅੱਜ ਵੱਖ ਵੱਖ ਥਾਵਾਂ ’ਤੇ ਰੈਲੀਆਂ ਤੇ ਰੋਸ ਮੁਜ਼ਾਹਰੇ ਕੀਤੇ ਗਏ। ਆਰ ਜੀ ਕਰ ਮੈਡੀਕਲ ਹਸਪਤਾਲ ਦੇ ਬਾਹਰ ਜੂਨੀਅਰ ਡਾਕਟਰ ਅੱਜ ਵੀ ਧਰਨੇ ’ਤੇ ਡਟੇ ਰਹੇ। ਉਨ੍ਹਾਂ ਪੀੜਤ ਡਾਕਟਰ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ। ਪੁਰੂਲੀਆ ਸੈਨਿਕ ਸਕੂਲ ਤੇ ਸਾਬਕਾ ਵਿਦਿਆਰਥੀਆਂ ਤੇ ਸੇਵਾਮੁਕਤ ਫੌਜੀ ਅਫਸਰਾਂ ਨੇ ਦੱਖਣੀ ਕੋਲਕਾਤਾ ’ਚ ਜਾਦਵਪੁਰ ਬੱਸ ਅੱਡੇ ਤੋਂ ਗੋਲ ਪਾਰਕ ਤੱਕ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ। ਸ਼ਹਿਰ ਦੇ ਵੈਲਿੰਗਟਨ ਪਾਰਕ ’ਚ ਕਲਕੱਤਾ ਗਰਲਜ਼ ਹਾਈ ਸਕੂਲ ਦੀਆਂ ਸਾਬਕਾ ਵਿਦਿਆਰਥਣਾਂ ਵੱਲੋਂ ਰੈਲੀ ਕੀਤੀ ਗਈ। ਇਸੇ ਤਰ੍ਹਾਂ ਸਾਲਟ ਲੇਕ ਦੇ ਕਰੁਣਾਮੋਈ ’ਚ ਸੈਂਕੜਿਆਂ ਦੀ ਗਿਣਤੀ ’ਚ ਨਰਸਾਂ ਨੇ ਰੈਲੀ ਕੀਤੀ।

Advertisement
Advertisement