ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ: ਪਿੰਡ ਜੀਰਖ ਵਿੱਚ ਮੋਮਬੱਤੀ ਮਾਰਚ ਕੱਢਿਆ

11:07 AM Aug 19, 2024 IST
ਪਿੰਡ ਜੀਰਖ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ ਲੋਕ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 18 ਅਗਸਤ
ਇੱਥੋਂ ਨੇੜਲੇ ਪਿੰਡ ਜੀਰਖ ਵਿੱਚ ਲੋਕਾਂ ਨੇ ਕੋਲਕਾਤਾ ਵਾਸੀ 31 ਸਾਲਾਂ ਪੋਸਟ ਗ੍ਰੈਜੂਏਟ ਮੈਡੀਕਲ ਟਰੇਨੀ ਨਾਲ ਵਾਪਰੀ ਘਟਨਾ ਦੇ ਰੋਸ ਵਜੋਂ ਹੱਥਾਂ ’ਚ ਤਖਤੀਆਂ ਫੜ ਕੇ ਮੋਮਬੱਤੀ ਮਾਰਚ ਕੱਢਿਆ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਨਾਜ਼ ਸਿੰਘ ਜੀਰਖ ਨੇ ਕਿਹਾ ਕਿ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਕਿਉਂਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਬਹੁਤ ਬੱਚੀਆਂ ਅਤੇ ਔਰਤਾਂ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਬੱਚੀਆਂ ਅਤੇ ਔਰਤਾਂ ਇਨਸਾਫ਼ ਲਈ ਹਾਕਮਾਂ ਦੇ ਦਰਾਂ ਦੀਆਂ ਠੋਕਰਾਂ ਖਾ ਰਹੀਆਂ ਹਨ, ਪਰ ਕੁੱਝ ਹਾਕਮ ਅਜਿਹੀਆਂ ਘਟਨਾਵਾਂ ਵਿੱਚ ਸ਼ਾਮਲ ਦਰਿੰਦਿਆਂ ਨੂੰ ਬਚਾਉਣ ਲਈ ਜ਼ੋਰ ਲਗਾ ਰਹੇ ਹਨ, ਜੋ ਨਿੰਦਣਯੋਗ ਹੈ। ਇਸ ਸਮੇਂ ਬਲਜੀਤ ਸਿੰਘ ਕਾਲਾ, ਪੰਚ ਮੋਹਣ ਸਿੰਘ, ਪੱਪ ਸਿੰਘ, ਜਸਪਾਲ ਸਿੰਘ ਕਾਲਾ, ਸੰਤੋਖ ਸਿੰਘ, ਕੁਲਵਿੰਦਰ ਸਿੰਘ, ਦਿਲਬਾਗ ਸਿੰਘ, ਜਸਮੇਲ ਸਿੰਘ ਜੱਸਾ, ਜੀਵਨ ਸਿੰਘ, ਸ਼ਿੰਗਾਰਾ ਸਿੰਘ, ਨਿਰਮਲ ਸਿੰਘ ਫ਼ੌਜੀ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਆਕਾਸ਼ਦੀਪ ਸਿੰਘ ਸੋਖਲ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement