ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ: ਦੇਸ਼ ਭਰ ’ਚ ਅੱਜ ਚੋਣਵੀਆਂ ਸਿਹਤ ਸੇਵਾਵਾਂ ਦੇ ਬਾਈਕਾਟ ਦਾ ਸੱਦਾ

07:44 AM Oct 14, 2024 IST
ਜੂਨੀਅਰ ਡਾਕਟਰਾਂ ਨੂੰ ਹਮਾਇਤ ਦੇਣ ਪੁੱਜੇ ਸਥਾਨਕ ਲੋਕਾਂ ਦਾ ਇਕੱਠ। -ਫੋਟੋ: ਪੀਟੀਆਈ

ਕੋਲਕਾਤਾ, 13 ਅਕਤੂਬਰ
ਪੱਛਮੀ ਬੰਗਾਲ ’ਚ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਫੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਦੇਸ਼ ਭਰ ’ਚ ਅੱਜ ਚੋਣਵੀਆਂ ਸਿਹਤ ਸੇਵਾਵਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ। ਆਰ. ਜੀ. ਕਰ ਮੈਡੀਕਲ ਕਾਲਜ ਦੀ ਟਰੇਨੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਤੋਂ ਨਾਰਾਜ਼ ਡਾਕਟਰ ਪਿਛਲੇ 65 ਦਿਨਾਂ ਤੋਂ ਸੁਰੱਖਿਅਤ ਕੰਮਕਾਜੀ ਹਾਲਾਤ ਬਣਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਜਥੇਬੰਦੀ ਨੇ ਸਾਰੇ ਰੈਜ਼ੀਡੈਂਟ ਡਾਕਟਰਾਂ ਅਤੇ ਮੈਡੀਕਲ ਐਸੋਸੀਏਸ਼ਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਿਹਤ ਸੇਵਾਵਾਂ ਦਾ ਬਾਈਕਾਟ ਕਰਕੇ ਕੋਲਕਾਤਾ ’ਚ ਭੁੱਖ ਹੜਤਾਲ ’ਤੇ ਬੈਠੇ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਣ।
ਉਧਰ ਸਥਾਨਕ ਆਰ.ਜੀ ਕਰ ਹਸਪਤਾਲ ਵਿੱਚ ਵਾਪਰੀ ਘਟਨਾ ਤੋਂ ਬਾਅਦ ਆਪਣੀਆਂ ਮੰਗਾਂ ਮਨਵਾਉਣ ਲਈ ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਅੱਜ ਨੌਵੇਂ ਦਿਨ ਵੀ ਜਾਰੀ ਰਹੀ। ਸੂਬੇ ਦੇ ਉੱਤਰੀ ਹਿੱਸੇ ਦੇ ਕੋਲਕਾਤਾ ਅਤੇ ਸਿਲੀਗੁੜੀ ਸ਼ਹਿਰ ’ਚ ਭੁੱਖ ਹੜਤਾਲ ’ਤੇ ਬੈਠੇ ਜੂਨੀਅਰ ਡਾਕਟਰਾਂ ’ਚੋਂ ਤਿੰਨ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੰਦੋਲਨਕਾਰੀ ਜੂਨੀਅਰ ਡਾਕਟਰਜ਼ ਫੋਰਮ ਦੇ ਇੱਕ ਆਗੂ ਨੇ ਕਿਹਾ, ‘ਉਨ੍ਹਾਂ ਦੀ ਹਾਲਤ ਵਿਗੜ ਰਹੀ ਹੈ ਪਰ ਸੂਬਾ ਪ੍ਰਸ਼ਾਸਨ ’ਤੇ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ।’ ਇਸ ਦੌਰਾਨ ਆਰ.ਜੀ ਕਰ ਹਸਪਤਾਲ ਦੇ ਸਾਬਕਾ ਵਿਦਿਆਰਥੀਆਂ ਦਾ ਇੱਕ ਗਰੁੱਪ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮੌਕੇ ’ਤੇ ਪਹੁੰਚਿਆ। ਹਾਲਾਂਕਿ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਹਸਪਤਾਲ ਵਿੱਚ ਸੁਰੱਖਿਆ ਡਿਊਟੀ ’ਤੇ ਤਾਇਨਾਤ ਸੀਆਈਐੱਸਐੱਫ ਦੇ ਜਵਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੂਨੀਅਰ ਡਾਕਟਰ ਆਰਜੀ ਕਰ ਮੈਡੀਕਲ ਕਾਲਜ ਵਿਚ ਮਹਿਲਾ ਟਰੇਨੀ ਡਾਕਟਰ ਨਾਲ ਜਬਰ- ਜਨਾਹ ਤੇ ਕਤਲ ਮਾਮਲੇ ਵਿਚ ਇਨਸਾਫ ਦੀ ਮੰਗ ਨੂੰ ਲੈ ਕੇ ਹੜਤਾਲ ਉੱਤੇ ਹਨ। ਇਸ ਦੌਰਾਨ ਜੂਨੀਅਰ ਡਾਕਟਰਾਂ ਦੇ ਨੁਮਾਇੰਦੇ ਦੋ-ਤਿੰਨ ਵਾਰ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਗੱਲਬਾਤ ਕਰ ਚੁੱਕੇ ਹਨ, ਪਰ ਗੱਲ ਕਿਸੇ ਤਣ-ਪੱਤਣ ਨਹੀਂ ਲੱਗੀ। -ਪੀਟੀਆਈ

Advertisement

77 ਡਾਕਟਰਾਂ ਵੱਲੋਂ ਸਮੂਹਿਕ ਅਸਤੀਫੇ ਦੇਣ ਦੀ ਚਿਤਾਵਨੀ

ਕੋਲਕਾਤਾ: ਪੱਛਮੀ ਬੰਗਾਲ ਦੇ ਕਲਿਆਣੀ ਜੇਐੱਨਐੱਮ ਹਸਪਤਾਲ ਦੇ 75 ਤੋਂ ਵੱਧ ਸੀਨੀਅਰ ਡਾਕਟਰਾਂ ਨੇ ਆਰ.ਜੀ ਕਰ ਹਸਪਤਾਲ ਦੀ ਪੀੜਤਾ ਲਈ ਇਨਸਾਫ਼ ਮੰਗਦਿਆਂ ਸਮੂਹਿਕ ਅਸਤੀਫ਼ੇ ਦੀ ਚਿਤਾਵਨੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨਾਲ ਵੀ ਇਕਜੁੱਟਤਾ ਪ੍ਰਗਟਾਈ ਹੈ। ਹਸਪਤਾਲ ਦੇ ਕੁੱਲ 77 ਡਾਕਟਰਾਂ ਨੇ 14 ਅਕਤੂਬਰ ਤੋਂ ਕੰਮ ਬੰਦ ਕਰਨ ਦੇ ਆਪਣੇ ਫ਼ੈਸਲੇ ਬਾਰੇ ਪੱਛਮੀ ਬੰਗਾਲ ਹੈਲਥ ਯੂਨੀਵਰਸਿਟੀ ਦੇ ਰਜਿਸਟਰਾਰ ਨੂੰ ਈਮੇਲ ਰਾਹੀਂ ਸੂਚਿਤ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਪਿੱਛੇ ‘ਮਾਨਸਿਕ ਅਸ਼ਾਂਤੀ’ ਅਤੇ ‘ਮੌਜੂਦਾ ਸਥਿਤੀ ਵਿੱਚ ਕੰਮ ਕਰਨ ਵਿੱਚ ਅਸਮਰੱਥਾ’ ਦਾ ਹਵਾਲਾ ਦਿੱਤਾ ਹੈ। ਡਾਕਟਰਾਂ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਂਦੇ ਹਨ। ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਇਹ ਮੁੱਦਾ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਘਾਟ ’ਤੇ ਵੀ ਚਿੰਤਾ ਜ਼ਾਹਰ ਕੀਤੀ। ਪ੍ਰਦਰਸ਼ਨਕਾਰੀ ਆਰ.ਜੀ ਕਰ ਹਸਪਤਾਲ ਦੀ ਮ੍ਰਿਤਕ ਡਾਕਟਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਹ ਸਿਹਤ ਸਕੱਤਰ ਐੱਨਐੱਸ ਨਿਗਮ ਨੂੰ ਤੁਰੰਤ ਹਟਾਉਣ ਅਤੇ ਕੰਮ ਵਾਲੀ ਥਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕਰ ਰਹੇ ਹਨ। ਕਲਿਆਣੀ ਜੇਐੱਨਐੱਮ ਹਸਪਤਾਲ ਦੇ ਡਾਕਟਰਾਂ ਨੇ ਅਧਿਕਾਰੀਆਂ ਨੂੰ ਸਮੱਸਿਆ ਦੇ ਹੱਲ ਲਈ 14 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ 14 ਤੱਕ ਸਮੱਸਿਆ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਉਹ ਸਮੂਹਿਕ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਹਨ। ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਦੇ ਕਈ ਡਾਕਟਰ ਇਸ ਮੁੱਦੇ ’ਤੇ ਪੱਛਮੀ ਬੰਗਾਲ ਸਰਕਾਰ ਨੂੰ ਪਹਿਲਾਂ ਵੀ ਸਮੂਹਿਕ ਅਸਤੀਫੇ ਸੌਂਪ ਚੁੱਕੇ ਹਨ। ਹਾਲਾਂਕਿ ਸੂਬਾ ਸਰਕਾਰ ਨੇ ਸ਼ਨਿਚਰਵਾਰ ਨੂੰ ਇਸ ਬਾਰੇ ਕਿਹਾ ਸੀ ਕਿ ਡਾਕਟਰਾਂ ਦਾ ਸਮੂਹਿਕ ਅਸਤੀਫਾ ਮੰਨਣਯੋਗ ਨਹੀਂ ਹੈ। ਸੇਵਾ ਨਿਯਮਾਂ ਅਨੁਸਾਰ ਹਰ ਵਿਅਕਤੀ ਨੂੰ ਵਿਅਕਤੀਗਤ ਤੌਰ ’ਤੇ ਅਸਤੀਫਾ ਦੇਣਾ ਪਵੇਗਾ। -ਪੀਟੀਆਈ

Advertisement
Advertisement