ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਬੇਗ਼ਮਪੁਰਾ ਟਾਈਗਰ ਫ਼ੋਰਸ ਵੱਲੋਂ ਮੋਮਬੱਤੀ ਮਾਰਚ

07:21 AM Aug 22, 2024 IST
ਹੁਸ਼ਿਆਰਪੁਰ ’ਚ ਮੋਮਬੱਤੀ ਮਾਰਚ ਕਰਦੇ ਹੋਏ ਬੇਗ਼ਮਪੁਰਾ ਟਾਈਗਰ ਫ਼ੋਰਸ ਦੇ ਕਾਰਕੁਨ। -ਫੋਟੋ: ਹਰਪ੍ਰੀਤ ਕੌਰ

ਪੱਤਰ ਪ੍ਰੇਰਕ
ਹੁਸ਼ਿਆਰਪੁਰ, 21 ਅਗਸਤ
ਕੋਲਕਾਤਾ ਦੇ ਜੀਆਰ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੀ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਵਿਰੋਧ ਵਿੱਚ ਬੇਗ਼ਮਪੁਰਾ ਟਾਈਗਰ ਫ਼ੋਰਸ ਵੱਲੋਂ ਅੱਜ ਕੌਮੀ ਚੇਅਰਮੈਨ ਤਰਸੇਮ ਦੀਵਾਨਾ, ਪ੍ਰਧਾਨ ਧਰਮਪਾਲ ਸਾਹਨੇਵਾਲ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਅਗਵਾਈ ਹੇਠ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਵਿਚ ਫੋਰਸ ਦੇ ਸੂਬਾ ਪ੍ਰਧਾਨ ਬੀਰਪਾਲ ਠਰੋਲੀ, ਦੋਆਬਾ ਪ੍ਰਧਾਨ ਨੇਕੂ ਅਜਨੋਹਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਸ਼ੇਰਗੜ੍ਹ ਵੀ ਸ਼ਾਮਲ ਹੋਏ। ਉਕਤ ਆਗੂਆਂ ਨੇ ਕਿਹਾ ਕਿ ਮਹਿਲਾ ਡਾਕਟਰ ਨਾਲ ਹੋਈ ਗ਼ੈਰ-ਮਨੁੱਖੀ ਘਟਨਾ ਨੇ ਦੇਸ਼ ਭਰ ਦੇ ਲੋਕਾਂ ’ਚ ਰੋਸ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੇ ਕਾਫ਼ੀ ਤਰੱਕੀ ਕੀਤੀ ਹੈ ਪਰ ਅੱਜ ਵੀ ਇੱਥੇ ਔਰਤਾਂ ਸੁਰੱਖਿਅਤ ਨਹੀਂ ਹਨ ਜਿਸ ਕਰਕੇ ਲੋਕ ਆਪਣੀਆਂ ਧੀਆਂ ਨੂੰ ਘਰਾਂ ਤੋਂ ਬਾਹਰ ਭੇਜਣ ਤੋਂ ਗੁਰੇਜ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਬਿਨਾਂ ਕਿਸੇ ਡਰ ਦੇ ਘਰੋਂ ਬਾਹਰ ਨਿਕਲ ਸਕਣ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਡਾਕਟਰ ਨਾਲ ਵਹਿਸ਼ੀਆਨਾ ਹਰਕਤ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

Advertisement

ਕੋਲਕਾਤਾ ਕਾਂਡ ਦੀ ਤਰਕਸ਼ੀਲ ਸੁਸਾਇਟੀ ਵੱਲੋਂ ਨਿਖੇਧੀ

ਫਗਵਾੜਾ (ਪੱਤਰ ਪ੍ਰੇਰਕ): ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੀਟਿੰਗ ਇਕਾਈ ਮੁਖੀ ਬਲਵਿੰਦਰਪ੍ਰੀਤ ਦੀ ਪ੍ਰਧਾਨਗੀ ਵਿੱਚ ਇੱਥੇ ਰੈਸਟ ਹਾਊਸ ਵੱਚ ਹੋਈ। ਮੀਟਿੰਗ ਦੌਰਾਨ ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਦੀ ਨਿਖੇਧੀ ਕੀਤੀ ਗਈ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕੰਮਕਾਰ ਕਰਦੀਆਂ ਧੀਆਂ ਭੈਣਾਂ ਦੀ ਕੋਈ ਸੁਰੱਖਿਆ ਨਹੀਂ ਹੈ ਤੇ ਕਈ ਮਰਦ, ਮਾਨਸਿਕ ਵਿਕਾਰਾਂ ਦੇ ਸ਼ਿਕਾਰ ਹੋਣ ਕਾਰਨ ਤੇ ਸਿਆਸਤਦਾਨਾਂ ਤੇ ਗੈਂਗਸਟਰਾਂ ਦੀ ਛਤਰ ਛਾਇਆ ਤਹਿਤ ਇਹ ਘਿਨਾਉਣੇ ਅਪਰਾਧ ਕਰ ਰਹੇ ਹਨ। ਉਨ੍ਹਾਂ ਅਜਿਹੇ ਅਪਰਾਧਾ ਨੂੰ ਰੋਕਣ ਦੀ ਮੰਗ ਕੀਤੀ। ਮੀਟਿੰਗ ’ਚ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ , ਸੁਖਦੇਵ ਸਿੰਘ , ਸੁਰਿੰਦਰਪਾਲ ਪੱਦੀ ਜਗੀਰ , ਕੁਲਵੰਤ ਸਿੰਘ ਬਾਸੀ , ਪ੍ਰੋਫਸਰ ਜਸਕਰਨ ਸਿੰਘ , ਪ੍ਰਿੰਸੀਪਲ ਕੇਵਲ ਸਿੰਘ, ਰੁਪਿੰਦਰਪਾਲ ਸਿੰਘ ਵੀ ਸ਼ਾਮਲ ਸਨ।

Advertisement
Advertisement