For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਕਾਂਡ: ਡਾਕਟਰਾਂ ਦੀ ਹਮਾਇਤ ਵਿੱਚ ਮੁਜ਼ਾਹਰਾ

08:03 AM Aug 23, 2024 IST
ਕੋਲਕਾਤਾ ਕਾਂਡ  ਡਾਕਟਰਾਂ ਦੀ ਹਮਾਇਤ ਵਿੱਚ ਮੁਜ਼ਾਹਰਾ
ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਮੁਜ਼ਾਹਰਾ ਕਰਦੇ ਹੋਏ ਸੀਟੂ ਕਾਰਕੁਨ।
Advertisement

ਕਰਮਜੀਤ ਚਿੱਲਾ
ਐੱਸਏਐੱਸ ਨਗਰ (ਮੁਹਾਲੀ), 22 ਅਗਸਤ
ਸੀਟੂ ਦੀ ਮੁਹਾਲੀ ਇਕਾਈ ਵੱਲੋਂ ਇੱਥੋਂ ਦੇ ਫੇਜ਼-6 ਦੇ ਸਿਵਲ ਹਸਪਤਾਲ ’ਚ ਕੋਲਕਾਤਾ ਕਾਂਡ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡਾਕਟਰਾਂ ਅਤੇ ਮੈਡੀਕਲ ਕਾਮਿਆਂ ਵੱਲੋਂ ਵਿੱਢੇ ਸੰਘਰਸ਼ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਤੇ ਕੋਲਕਾਤਾ ਕਾਂਡ ਦੇ ਮੁਲਜ਼ਮਾਂ ਲਈ ਮਿਸਾਲੀ ਸਜ਼ਾਵਾਂ ਦੀ ਮੰਗ ਕੀਤੀ।
ਰੋਸ ਮੁਜ਼ਾਹਰੇ ਵਿਚ ਵੱਡੀ ਗਿਣਤੀ ਆਸ਼ਾ ਤੇ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਸੀਟੂ ਕਾਰਕੁਨ ਸ਼ਾਮਲ ਹੋਏ।
ਮੁਜ਼ਾਹਰੇ ਨੂੰ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਕੌਰ, ਜ਼ਿਲ੍ਹਾ ਆਗੂ ਕਮਲ ਲਾਂਡਰਾਂ, ਆਂਗਣਵਾੜੀ ਯੂਨੀਅਨ ਦੀ ਆਗੂ ਭਿੰਦਰ ਕੌਰ, ਸੂਬਾ ਆਗੂ ਗੁਰਦੀਪ ਕੌਰ, ਬੋਰਡ ਕਾਰਪੋਰੇਸ਼ਨ ਮਹਾਂਸੰਘ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੀਟੂ ਤਾਲਮੇਲ ਕਮੇਟੀ ਦੇ ਕਨਵੀਨਰ ਹਰਕੇਸ਼ ਕੁਮਾਰ ਰਾਣਾ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਮੁਹਾਲੀ ਤੇ ਸੀਟੂ ਦੇ ਸੂਬਾ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਸੰਬੋਧਨ ਕੀਤਾ। ਆਗੂਆਂ ਨੇ ਕੇਂਦਰ ਸਰਕਾਰ ਵਲੋਂ ਇਸ ਘਟਨਾ ਨੂੰ ਰਾਜਨੀਤਕ ਹਥਿਆਰ ਦੇ ਤੌਰ ’ਤੇ ਵਰਤਣ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਵਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਟੂ ਨਾਲ ਸਬੰਧਤ ਜਥੇਬੰਦੀਆਂ ਦੇ ਸੀਨੀਅਰ ਆਗੂ ਬਲਵੰਤ ਸਿੰਘ, ਸੀਨਾ ਮੁਹਾਲੀ, ਇੰਦਰਜੀਤ ਸਿੰਘ, ਹਿਨਾ ਮੁਹਾਲੀ, ਨਰਿੰਦਰ ਕੌਰ, ਰਣਦੀਪ ਸਿੰਘ ਤੇ ਅਜੇ ਕੁਮਾਰ ਆਦਿ ਵੀ ਹਾਜ਼ਰ ਸਨ।
ਪੰਚਕੂਲਾ (ਪੀਪੀ ਵਰਮਾ): ਕੋਲਕਾਤਾ ਵਿੱਚ ਇੱਕ ਡਾਕਟਰ ਨਾਲ ਜਬਰ-ਜਨਾਹ ਮਗਰੋਂ ਕਤਲ ਦੇ ਰੋਸ ਵਜੋਂ ਸੈਕਟਰ-6 ਪੰਚਕੂਲਾ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਐੱਚਸੀਐੱਮਐੱਸ ਐਸੋਸੀਏਸ਼ਨ ਦੇ ਬੈਨਰ ਹੇਠ ਮੋਮਬੱਤੀ ਮਾਰਚ ਕੀਤਾ। ਇਹ ਮਾਰਚ ਸੈਕਟਰ 10 ਤੇ 11 ਚੌਕ ਤੋਂ ਸੈਕਟਰ 11-14 ਚੌਕ ਤੱਕ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਨੇ ਮੰਗ ਕੀਤੀ ਕਿ ਮ੍ਰਿਤਕ ਪੀੜਤਾ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸੈਕਟਰ-6 ਸਿਵਲ ਹਸਪਤਾਲ ਦੇ ਡਾਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Advertisement

ਦੋਧੀ ਯੂਨੀਅਨ ਵੱਲੋਂ ਡਾਕਟਰਾਂ ਦੀ ਹੜਤਾਲ ਦਾ ਸਮਰਥਨ

ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੱਛਮੀ ਬੰਗਾਲ ਦੇ ਕੋਲਕਾਤਾ ਮੈਡੀਕਲ ਕਾਲਜ ਦੀ ਟਰੇਨੀ ਡਾਕਟਰ ਨਾਲ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਦੇ ਰੋਸ ਵਜੋਂ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਮੈਂਬਰਾਂ ਪ੍ਰਦਰਸ਼ਨ ਕੀਤਾ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਪ੍ਰਧਾਨ ਜਸਵੀਰ ਸਿੰਘ ਨਰੈਣਾ, ਸੁਭਾਸ਼ ਗੋਚਰ, ਬਲਜਿੰਦਰ ਸਿੰਘ ਭਾਗੋਮਾਜਰਾ, ਰਾਜੂ ਸਨੇਟਾ, ਸੰਤ ਸਿੰਘ ਕੁਰੜੀ, ਦਲਜੀਤ ਸਿੰਘ ਮਨਾਣਾ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ ਅਤੇ ਮਨਜੀਤ ਸਿੰਘ ਨੇ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਵਿੱਚ ਔਰਤਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਹਸਪਤਾਲਾਂ ਵਿੱਚ ਮਹਿਲਾ ਡਾਕਟਰਾਂ ਸਮੇਤ ਹੋਰ ਕੰਮਕਾਜੀ ਔਰਤਾਂ, ਅਧਿਆਪਕਾਵਾਂ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

Advertisement

Advertisement
Author Image

sukhwinder singh

View all posts

Advertisement