For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਕਾਂਡ: ਫੈਮਾ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰੇਗੀ

10:56 AM Aug 31, 2024 IST
ਕੋਲਕਾਤਾ ਕਾਂਡ  ਫੈਮਾ ਦਿੱਲੀ ਦੇ ਜੰਤਰ ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰੇਗੀ
Advertisement

ਨਵੀਂ ਦਿੱਲੀ, 31 ਅਗਸਤ

ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਵੱਲੋਂ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਵਿੱਚ ਇੱਕ ਡਾਕਟਰ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਖ਼ਿਲਾਫ਼ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ। ਫੈਮਾ ਵੱਲੋਂ ਜਾਰੀ ਬਿਆਨ ਦੇ ਅਨੁਸਾਰ ਪ੍ਰਦਰਸ਼ਨ ਦਾ ਉਦੇਸ਼ ਪੀੜਤ ਲਈ ਨਿਆਂ ਦੀ ਮੰਗ ਅਤੇ ਲੰਬੇ ਸਮੇਂ ਤੋਂ ਲੰਬਿਤ ਕੇਂਦਰੀ ਸਿਹਤ ਸੰਭਾਲ ਸੁਰੱਖਿਆ ਐਕਟ ਨੂੰ ਜਲਦੀ ਲਾਗੂ ਕਰਨ ਲਈ ਸਰਕਾਰ 'ਤੇ ਦਬਾਅ ਪਾਉਣਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਬੁਲਾਰੇ ਨੇ ਕਿਹਾ, "ਫੈਮਾ ਇਸ ਘਿਨਾਉਣੀ ਕਾਰਵਾਈ ਤੋਂ ਬਹੁਤ ਪ੍ਰੇਸ਼ਾਨ ਹੈ, ਜਿਸ ਨੇ ਨਾ ਸਿਰਫ਼ ਡਾਕਟਰੀ ਭਾਈਚਾਰੇ ਨੂੰ ਤੋੜਿਆ ਹੈ, ਸਗੋਂ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਰੋਜ਼ਾਨਾ ਸਾਹਮਣਾ ਕਰਨ ਵਾਲੀਆਂ ਚਿੰਤਾਜਨਕ ਕਮਜ਼ੋਰੀਆਂ ਨੂੰ ਵੀ ਉਜਾਗਰ ਕੀਤਾ ਹੈ।’’ ਫੈਮਾ ਦੇ ਸੰਸਥਾਪਕ ਅਤੇ ਮੁੱਖ ਸਲਾਹਕਾਰ ਮਨੀਸ਼ ਜਾਂਗੜਾ ਨੇ ਕਿਹਾ ਕਿ ਜਦੋਂ ਤੱਕ ਇਨਸਾਫ ਨਹੀਂ ਮਿਲਦਾ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ । ਜਾਂਗੜਾ ਨੇ ਕਿਹਾ ਕਿ ਉਨ੍ਹਾਂ ਨੂੰ ਜੰਤਰ-ਮੰਤਰ 'ਤੇ 3 ਤੋਂ 5 ਵਜੇ ਤੱਕ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਹੈ। -ਪੀਟੀਆਈ

Advertisement

Kolkata rape-murder #FIAMA #Doctors Protest

Advertisement
Tags :
Author Image

Puneet Sharma

View all posts

Advertisement