ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਸੀਬੀਆਈ ਵੱਲੋਂ ਹਸਪਤਾਲ ਦਾ ਸਾਬਕਾ ਪ੍ਰਿੰਸੀਪਲ ਗ੍ਰਿਫ਼ਤਾਰ

10:03 PM Sep 02, 2024 IST
ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਗ੍ਰਿਫ਼ਤਾਰ ਕਰ ਕੇ ਲਿਜਾਂਦੇ ਹੋਏ ਸੀਬੀਆਈ ਦੇ ਅਧਿਕਾਰੀ। -ਪੀਟੀਆਈ

ਕੋਲਕਾਤਾ, 2 ਸਤੰਬਰ
ਸੀਬੀਆਈ ਨੇ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕਥਿਤ ਵਿੱਤੀ ਬੇਨੇਮੀਆਂ ਦੇ ਮਾਮਲੇ ਵਿੱਚ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਆਰ ਜੀ ਕਰ ਹਸਪਤਾਲ ਦੀ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਵਿੱਚ ਏਜੰਸੀ ਦੇ ਸਾਲਟ ਲੇਕ ਦਫ਼ਤਰ ਵਿੱਚ 15ਵੇਂ ਦਿਨ ਪੁੱਛ-ਪੜਤਾਲ ਦੌਰਾਨ ਘੋਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਡਾ. ਅਖਤਰ ਅਲੀ ਨੇ ਘੋਸ਼ ਦੇ ਕਾਰਜਕਾਲ ਦੌਰਾਨ ਇਸ ਸੰਸਥਾ ਵਿੱਚ ਵਿੱਤੀ ਬੇਨੇਮੀਆਂ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ।
ਉਧਰ, ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਮਗਰੋਂ ਉਸ ਦੀ ਹੱਤਿਆ ਦੀ ਘਟਨਾ ਦੇ ਰੋਸ ਵਜੋਂ ਰੈਲੀ ’ਚ ਹਿੱਸਾ ਲੈਣ ਵਾਲੀਆਂ ਫਿਲਮੀ ਹਸਤੀਆਂ ਤੇ ਮਨੁੱਖੀ ਅਧਿਕਾਰ ਬਾਰੇ ਕਾਰਕੁਨਾਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਰਾਤ ਭਰ ਧਰਨਾ ਦਿੱਤਾ। ਧਰਨਾ ਤੜਕੇ ਚਾਰ ਵਜੇ ਤੱਕ ਜਾਰੀ ਰਿਹਾ। ਇਸੇ ਤਰ੍ਹਾਂ ਕੂਚ ਬਿਹਾਰ ’ਚ ਰੈਲੀ ਕਰ ਰਹੇ ਭਾਜਪਾ ਵਰਕਰਾਂ ਦੀ ਪੁਲੀਸ ਨਾਲ ਝੜਪ ਮਗਰੋਂ ਸਾਬਕਾ ਕੇਂਦਰੀ ਮੰਤਰੀ ਨਿਤੀਸ਼ ਪ੍ਰਮਾਣਿਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸੇ ਦੌਰਾਨ ਪੱਛਮੀ ਬੰਗਾਲ ਦੇ ਵੱਖ ਵੱਖ ਮੈਡੀਕਲ ਕਾਲਜਾਂ ਦੇ ਜੂਨੀਅਰ ਡਾਕਟਰਾਂ ਨੇ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੱਜ ਕੋਲਕਾਤਾ ਪੁਲੀਸ ਹੈਡਕੁਆਰਟਰ ਲਾਲ ਬਾਜ਼ਾਰ ਤੱਕ ਰੈਲੀ ਕੀਤੀ। ਉਧਰ, ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਿਹਾ ਕਿ ਉਹ 27 ਅਗਸਤ ਨੂੰ ਸੂਬਾ ਸਕੱਤਰੇਤ ‘ਨਬਾਨ’ ਤੱਕ ਕੀਤੇ ਗਏ ਮਾਰਚ ਦੇ ਸਿਲਸਿਲੇ ’ਚ ਚਾਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਸਬੰਧਤ ਸਾਰੇ ਦਸਤਾਵੇਜ਼ ਪੇਸ਼ ਕਰੇ। -ਪੀਟੀਆਈ

Advertisement

Advertisement