For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਕਾਂਡ: ਵੇਰਕਾ ਆਊਟਸੋਰਸ ਮੁਲਾਜ਼ਮਾਂ ਵੱਲੋਂ ਗੇਟ ਰੈਲੀ

07:08 AM Aug 21, 2024 IST
ਕੋਲਕਾਤਾ ਕਾਂਡ  ਵੇਰਕਾ ਆਊਟਸੋਰਸ ਮੁਲਾਜ਼ਮਾਂ ਵੱਲੋਂ ਗੇਟ ਰੈਲੀ
ਵੇਰਕਾ ਮਿਲਕ ਪਲਾਂਟ ਮੁਹਾਲੀ ਅੱਗੇ ਪ੍ਰਦਰਸ਼ਨ ਕਰਦੇ ਹੋਏ ਆਊਟਸੋਰਸ ਕਾਮੇ।
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 20 ਅਗਸਤ
ਵੇਰਕਾ ਮਿਲਕ ਪਲਾਂਟ ਮੁਹਾਲੀ ਦੀ ਵੇਰਕਾ ਆਊਟਸੋਰਸ ਯੂਨੀਅਨ ਨੇ ਅੱਜ ਗੇਟ ਰੈਲੀ ਕਰਕੇ ਪਿਛਲੇ ਦਿਨੀਂ ਕੋਲਕਾਤਾ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਯੂਨੀਅਨ ਪ੍ਰਧਾਨ ਜਤਿੰਦਰ ਸਿੰਘ ਤੇ ਹੋਰਨਾਂ ਆਗੂਆਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਸਿਆਸੀ ਸ਼ਹਿ ਪ੍ਰਾਪਤ ਦਰਿੰਦਿਆਂ ਵੱਲੋਂ ਆਏ ਦਿਨ ਜਬਰ-ਜਨਾਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਮਗਰੋਂ ਔਰਤਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ। ਇਸ ਮੌਕੇ ਨਰਿੰਦਰ ਸਿੰਘ, ਤਜਿੰਦਰ ਸਿੰਘ, ਇਕਬਾਲ ਸਿੰਘ (ਸਾਰੇ ਡਿਪਟੀ ਮੈਨੇਜਰ), ਨਰੇਸ਼ ਸਿੰਘ ਪ੍ਰਧਾਨ ਸੀਟੀਸੀ ਯੂਨੀਅਨ, ਦਲਬੀਰ ਸਿੰਘ, ਨਵਰੀਤ ਕੌਰ ਭੰਗੂ, ਦਵਿੰਦਰ ਕੌਰ ਆਦਿ ਹਾਜ਼ਰ ਸਨ।
ਖਰੜ (ਸ਼ਸ਼ੀ ਪਾਲ ਜੈਨ): ਕੋਲਕਾਤਾ ਵਿੱਚ ਮਹਿਲਾ ਸਿੱਖਿਆਰਥੀ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਜਥੇਬੰਦੀਆਂ ਨੇ ਕੇਂਦਰ ਤੇ ਪੱਛਮੀ ਬੰਗਾਲ ਸਰਕਾਰਾਂ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਘਿਨਾਉਣੀ ਘਟਨਾ ਦੀ ਨਿਖੇਧੀ ਕੀਤੀ।
ਕੁਰਾਲੀ (ਮਿਹਰ ਸਿੰਘ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਜਥੇਦਾਰ ਹਰਮੇਸ਼ ਸਿੰਘ ਬੜੌਦੀ ਨੇ ਕੇਂਦਰ ਤੇ ਰਾਜ ਸਰਕਾਰ ਤੋਂ ਮੰਗ ਕੀਤੀ ਅਜਿਹੇ ਅਪਰਾਧ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਡਾਕਟਰ ਦੇ ਕਾਤਲਾਂ ਨੂੰ ਤੁਰੰਤ ਫਾਂਸੀ ਦਿੱਤੀ ਜਾਵੇ।

ਬਾਬਾ ਬਲਬੀਰ ਸਿੰਘ ਵੱਲੋਂ ਘਟਨਾ ਦੀ ਨਿਖੇਧੀ

ਫਤਹਿਗੜ੍ਹ ਸਾਹਿਬ (ਹਿਮਾਂਸ਼ੁ ਸੂਦ): ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕੋਲਕਾਤਾ ਅਤੇ ਉਤਰਾਖੰਡ ਵਿੱਚ ਜਬਰ-ਜਨਾਹ ਮਗਰੋਂ ਹੱਤਿਆਵਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਤੇ ਪੁਲੀਸ ਦੀ ਮੌਜੂਦਗੀ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਵਲੋਂ ਕੀਤੇ ਹਮਲੇ ਅਤੇ ਭੰਨ-ਤੋੜ ਨੇ ਵੀ ਸੂਬਾ ਪ੍ਰਸ਼ਾਸਨ ਦੀ ਅਸਫਲਤਾ ਨੂੰ ਉਜਾਗਰ ਕੀਤਾ ਹੈ।

Advertisement

Advertisement
Author Image

Advertisement
×