ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਲੋਕ ਮੰਚ ਪੰਜਾਬ ਨੇ ਮੋਮਬੱਤੀ ਮਾਰਚ ਕੱਢਿਆ

10:11 AM Aug 20, 2024 IST
ਲੋਕ ਮੰਚ ਪੰਜਾਬ ਦੇ ਕਾਰਕੁਨ ਬਲਾਚੌਰ ਸ਼ਹਿਰ ਵਿੱਚ ਮੋਮਬੱਤੀ ਮਾਰਚ ਕਰਦੇ ਹੋਏ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 19 ਅਗਸਤ
ਪੱਛਮੀ ਬੰਗਾਲ ਵਿੱਚ ਮਹਿਲਾ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੇ ਰੋਸ ਵਜੋਂ ਅੱਜ ਰੱਖੜੀ ਦੇ ਤਿਉਹਾਰ ਮੌਕੇ ਲੋਕ ਮੰਚ ਪੰਜਾਬ ਦੀ ਬਲਾਚੌਰ ਇਕਾਈ ਵੱਲੋਂ ਬਲਾਚੌਰ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਮਾਰਚ ਵਿੱਚ ਸੈਂਕੜੇ ਲੋਕ ਮੋਮਬੱਤੀਆਂ ਜਗਾ ਕੇ ਸ਼ਾਮਲ ਹੋਏ। ਮੁੱਖ ਚੌਕ ਵਿੱਚ ਮਾਰਚ ਨੂੰ ਸੰਬੋਧਨ ਕਰਦਿਆਂ ਲੋਕ ਮੰਚ ਦੇ ਜ਼ਿਲ੍ਹਾ ਕਨਵੀਨਰ ਰਾਣਾ ਕਰਨ ਸਿੰਘ ਨੇ ਕਿਹਾ ਕਿ ਬੰਗਾਲ ਵਿੱਚ ਹੋਈ ਦਰਿੰਦਗੀ ਅਤੇ ਕਤਲ ਦੀ ਵਾਰਦਾਤ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਮੁੱਚਾ ਮੁਲਕ ਸਦਮੇ ਵਿੱਚ ਹੈ ਅਤੇ ਦੇਸ਼ ਦੇ ਹਾਕਮ ਔਰਤਾਂ ਵਿਰੁੱਧ ਹੋ ਰਹੇ ਜਬਰ ਨੂੰ ਰੋਕਣ ਵਿੱਚ ਅਸਫਲ ਸਾਬਤ ਹੋਏ ਹਨ। ਰਾਣਾ ਕਰਨ ਸਿੰਘ ਨੇ ਅੱਗੇ ਕਿਹਾ ਕਿ ਦੇਸ਼ ਵਿੱਚ ਰੋਜ਼ਾਨਾ ਹਰ 16 ਮਿੰਟ ਵਿੱਚ ਇੱਕ ਜਬਰ-ਜਨਾਹ ਦਾ ਕੇਸ ਹੁੰਦਾ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਦੇਸ਼ ਦੀ ਸਰਬ ਉੱਚ ਅਦਾਲਤ ਦੀ ਨਿਗਰਾਨੀ ਹੇਠ ਸਾਰੇ ਦੋਸ਼ੀ ਤੁਰੰਤ ਗ੍ਰਿਫਤਾਰ ਕੀਤੇ ਜਾਣਗੇ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਮਿਲਣਗੀਆਂ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਔਰਤਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ।
ਇਸ ਮੌਕੇ ਡਾਕਟਰ ਸੁਨੀਤਾ ਸ਼ਰਮਾ, ਕਾਮਰੇਡ ਪਰਵਿੰਦਰ ਮੇਨਕਾ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜਿੰਦਰ ਸਿੰਘ ਸ਼ਿੰਦੀ, ਹੈਰੀ ਸਿੰਘ, ਹਰਪਾਲ ਸਿੰਘ ਮੱਕੋਵਾਲ, ਰਾਣੀ ਵਿਜੇ, ਸੋਨੂ ਮਹਿੰਦੀਪੁਰ, ਹਰਦੀਪ ਸਿੰਘ ਗਹੂੰਣ, ਅਮਨ ਵਰਮਾ, ਪੱਪੂ ਸੈਣੀ, ਹੰਸ ਰਾਜ, ਰਾਜ ਕੁਮਾਰ ਕੋਹਲੀ, ਨਰੇਸ਼ ਕੁਮਾਰ, ਪਰਮਜੀਤ ਅਰੋੜਾ, ਗੀਤਾ ਰਾਣੀ, ਰੇਖਾ ਦੇਵੀ ਅਤੇ ਮਾਇਆ ਦੇਵੀ ਆਦਿ ਆਗੂ ਹਾਜ਼ਰ ਸਨ।

Advertisement

ਨਰਸਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਇਆ

ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ):

ਕੋਲਕਾਤਾ ਮਹਿਲਾ ਡਾਕਟਰ ਕਾਂਡ ਅਤੇ ਉਤਰਾਖੰਡ ਵਿੱਚ ਸਟਾਫ ਨਰਸ ਨਾਲ ਵਾਪਰੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਅੱਜ ਸਟਾਫ-ਨਰਸਿਜ਼ ਐਂਪਲਾਈਜ਼ ਐਸੋਸੀਏਸ਼ਨ ਐਨ.ਐਚ ਐਮ ਦੇ ਸੱਦੇ ’ਤੇ ਕਮਿਊਨਿਟੀ ਸਿਹਤ ਕੇਂਦਰ (ਸੀਐੱਚਸੀ) ਧਾਰੀਵਾਲ ਅਤੇ ਸੀਐੱਚਸੀ ਨੌਸ਼ਹਿਰਾ ਮੱਝਾ ਸਿੰਘ ਵਿੱਚ ਡਿਊਟੀ ਕਰਦੀਆਂ ਐੱਨਐੱਚਐੱਮ ਸਟਾਫ ਨਰਸਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਜ਼ਾਹਰ ਕਰਦੇ ਹੋਏ ਆਪਣੀ ਡਿਊਟੀ ਕੀਤੀ। ਸਟਾਫ-ਨਰਸਿਜ਼ ਐਂਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਵਿੰਦਰ ਕੌਰ ਧਾਰੀਵਾਲ ਨੇ ਕਿਹਾ ਕਿ ਅੱਜ ਆਜ਼ਾਦੀ ਦੇ 78 ਸਾਲ ਹੋਣ ਦੇ ਬਾਜਵੂਦ ਦੇਸ਼ ’ਚ ਔਰਤਾਂ ਸੁਰੱਖਿਅਤ ਨਹੀਂ ਹਨ। ਸਰਕਾਰਾਂ ਦੀ ਨਾਕਾਮੀ ਕਾਰਨ ਔਰਤਾਂ ਨਾਲ ਆਏ ਦਿਨ ਅਜਿਹੀਆਂ ਸ਼ਰਮਨਾਕ ਘਟਨਾਵਾਂ ਵਾਪਰ ਰਹੀਆਂ ਹਨ। ਜੇ ਪਹਿਲਾਂ ਵਾਪਰੀਆਂ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਕਿਸੇ ਵੀ ਵਿਅਕਤੀ ਇਸ ਤਰ੍ਹਾਂ ਦੀ ਦਰਿੰਦਗੀ ਦੀ ਹਿੰਮਤ ਨਹੀਂ ਸੀ ਕਰਨੀ। ਉਨ੍ਹਾਂ ਨੇ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।

Advertisement

Advertisement
Advertisement