ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ: ਵਿਦਿਆਰਥਣਾਂ ਤੇ ਸਟਾਫ਼ ਵੱਲੋਂ ਰੋਸ ਰੈਲੀ

07:13 AM Aug 23, 2024 IST
ਮਾਨਸਾ ਦੇ ਨਹਿਰੂ ਕਾਲਜ ’ਚ ਸਰਕਾਰਾਂ ਦੀ ਅਰਥੀ ਫੂਕਦੇ ਹੋਏ ਵਿਦਿਆਰਥੀ ਤੇ ਪ੍ਰੋਫੈਸਰ।-ਫੋਟੋ:ਸੁਰੇਸ਼

ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਅਗਸਤ
ਇੱਥੋਂ ਦੇ ਸੀਐੱਮਕੇ ਨੈਸ਼ਨਲ ਪੋਸਟ ਗਰੈਜੂਏਟ ਕਾਲਜ ਦੀਆਂ ਵਿਦਿਆਰਥਣਾਂ ਤੇ ਸਟਾਫ ਨੇ ਕੋਲਕਾਤਾ ਵਿੱਚ ਸਿੱਖਿਆਰਥੀ ਡਾਕਟਰ ਦੇ ਬਲਾਤਕਾਰ ਤੇ ਹੱਤਿਆ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਾਲਜ ਦੀ ਪ੍ਰਿੰਸੀਪਲ ਡਾ. ਰੰਜਨਾ ਗਰੋਵਰ ਵੱਲੋਂ ਕੀਤੀ ਗਈ। ਇਸ ਤੋਂ ਪਹਿਲਾਂ ‘ਅਜੋਕੇ ਸੰਦਰਭ ਵਿਚ ਔਰਤਾਂ ਦੀ ਸੁਰੱਖਿਆ ਕਿੰਨੀ ਸਾਰਥਕ’ ਵਿਸ਼ੇ ’ਤੇ ਵਿਚਾਰ ਚਰਚਾ ਹੋਈ।
ਰੈਲੀ ਦੀ ਕੋਆਰਡੀਨੇਟਰ ਡਾ. ਮੰਜੂ ਦੇਵੀ ਨੇ ਦੱਸਿਆ ਕਿ ਰੋਸ ਰੈਲੀ ਸੀਐਮਕੇ ਕਾਲਜ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਸ਼ਿਵ ਚੌਕ ਪੁੱਜੀ, ਜਿਥੇ ਮੁਲਜ਼ਮਾਂ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੌਰਾਨ ਡਾ. ਸਰੋਜ ਗੋਇਲ, ਪੂਨਮ ਅਤੇ ਰਾਧਿਕਾ ਨੇ ਵੀ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ।
ਗੁਰੂਹਰਸਹਾਏ (ਪੱਤਰ ਪ੍ਰੇਰਕ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਲਜ ਵਿੱਚ ਕੋਲਕਾਤਾ ਵਿੱਚ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਜੋਨਲ ਆਗੂ ਕਮਲਜੀਤ ਮੁਹਾਰ ਖੀਵਾ, ਵਿਦਿਆਰਥੀ ਆਗੂ ਹਰਮਨਦੀਪ ਸਿੰਘ ਅਤੇ ਪ੍ਰਵੀਨ ਕੌਰ ਨੇ ਇਸ ਕਾਂਡ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਪੀਐੱਸਯੂ ਦੇ ਆਗੂ , ਅੰਮ੍ਰਿਤ, ਸੁਨੀਲ ਸਿੰਘ ਹਾਜ਼ਰ ਸਨ।

Advertisement

ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਮਾਨਸਾ (ਪੱਤਰ ਪ੍ਰੇਰਕ ):ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਰੋਸ ਰੈਲੀ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਹ ਅਰਥੀ ਸਾੜ ਰੋਸ ਪ੍ਰਦਰਸ਼ਨ ਕੌਲਕਾਤਾ ਵਿੱਚ ਡਾਕਟਰ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰਨ ਵਾਲੇ ਕਸੂਰਵਾਰਾਂ ਨੂੰ ਫਾਂਸ਼ੀ ਸਜ਼ਾ ਦਿਵਾਉਣ ਅਤੇ ਪਟਿਆਲਾ ਵਿੱਚ ਆਪਣੀ ਹੱਕੀ ਮੰਗਾਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਕੀਤਾ। ਇਸ ਮੌਕੇ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ , ਜਥੇਬੰਦੀ ਦੇ ਸੂਬਾ ਸਕੱਤਰ ਗੁਰਵਿੰਦਰ ਨੰਦਗੜ੍ਹ ਨੇ ਮੁਲਜ਼ਮਾਂ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ।

Advertisement
Advertisement