ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ਕਾਂਡ: ਪੀਐੱਸਯੂ ਵੱਲੋਂ ਰਣਬੀਰ ਕਾਲਜ ’ਚ ਪ੍ਰਦਰਸ਼ਨ

06:47 AM Aug 30, 2024 IST
ਸੰਗਰੂਰ ’ਚ ਸਰਕਾਰੀ ਰਣਬੀਰ ਕਾਲਜ ਵਿੱਚ ਕੋਲਕਾਤਾ ਘਟਨਾ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਗੁਰਦੀਪ ਲਾਲੀ
ਸੰਗਰੂਰ, 29 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਕੋਲਕੱਤਾ ’ਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿੱਚ ਸਥਾਨਕ ਸਰਕਾਰੀ ਰਣਬੀਰ ਕਾਲਜ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਘਟਨਾ ਦੇ ਦੋਸ਼ੀਆਂ ਨੂੰ ਸਖਤ ਸ਼ਜਾਵਾਂ ਦੇਣ ਦੀ ਮੰਗ ਕੀਤੀ।
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀ ਰਣਬੀਰ ਕਾਲਜ ਵਿੱਚ ਇਕੱਠੇ ਹੋਏ ਜਿੱਥੇ ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਵਾਪਰੀ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਸੁਖਚੈਨ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਸ਼ਰਮਨਾਕ ਅਤੇ ਨਿੰਦਣਯੋਗ ਹੈ ਜਿਸ ਨਾਲ ਸਮੁੱਚੇ ਦੇਸ਼ ਵਾਸੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਘਟਨਾ ਦੇ ਵਿਰੋਧ ਵਿਚ ਸਮੁੱਚੇ ਭਾਰਤ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਡਾਕਟਰ ਹੀ ਸਿਵਲ ਹਸਪਤਾਲਾਂ ਵਿਚ ਸੁਰੱਖਿਅਤ ਨਹੀਂ ਹਨ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਹੋ ਸਕਦੇ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਸ਼ਰਮਨਾਕ ਘਟਨਾ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਮੰਗ ਕੀਤੀ ਕਿ ਹਰ ਖੇਤਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਚ ਅੰਦੋਲਨ ਦੇ ਚੱਲ ਰਹੇ ਗੈਸਟ ਫੈਕਲਟੀ ਅਧਿਆਪਕਾਂ ਦੀ ਹਮਾਇਤ ਕੀਤੀ। ਵਿਦਿਆਰਥੀ ਆਗੂ ਬਜਿੰਦਰ ਸਿੰਘ ਖੇੜੀ ਵੱਲੋਂ ਮੌਜੂਦਾ ਹਾਲਾਤ ਪੰਜਾਬ ਵਿੱਚ ਹੋ ਰਹੇ ਗਰੋਹ ਦੀਆਂ ਘਟਨਾਵਾਂ ਉੱਪਰ ਚਾਨਣਾ ਪਾਇਆ ਗਿਆ। ਵਿਦਿਆਰਥਨ ਮਨਪ੍ਰੀਤ ਚੀਮਾ ਅਤੇ ਜਸਲੀਨ ਚੀਮਾ ਵੱਲੋਂ ਇਨਕਲਾਬੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪੀਐੱਸਯੂ (ਲਲਕਾਰ) ਵੱਲੋਂ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਗਈ। ਵਿਦਿਆਰਥੀਆਂ ਵੱਲੋਂ ਕੋਲਕਾਤਾ ਵਿੱਚ ਵਾਪਰੀ ਘਟਨਾ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਵਪ੍ਰੀਤ ਕੌਰ ,ਸੰਦੀਪ ਬਾਂਸਲ, ਹੁਸਨਪ੍ਰੀਤ ਕੌਰ ,ਹਰਪ੍ਰੀਤ ਕੌਰ ਅਨੇਕਾਂ ਵਿਦਿਆਰਥੀ ਸਾਥੀ ਸ਼ਾਮਿਲ ਹਨ।

Advertisement

Advertisement