ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਲਕਾਤਾ ਕਾਂਡ: ਹਸਪਤਾਲ ਪ੍ਰਸ਼ਾਸਨ ਨੇ ਸੰਦੀਪ ਘੋਸ਼ ਦੇ ਕਰੀਬੀ 10 ਡਾਕਟਰਾਂ ਨੂੰ ਕੱਢਿਆ

02:03 PM Oct 06, 2024 IST

ਕੋਲਕਾਤਾ, 6 ਅਕਤੂਬਰ

Advertisement

ਕੋਲਕਾਤਾ ’ਚ ਸਰਕਾਰੀ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਅਧਿਕਾਰੀਆਂ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਹਸਪਤਾਲ ਤੋਂ ਇੰਟਰਨ, ਹਾਊਸ ਸਟਾਫ ਅਤੇ ਸੀਨੀਅਰ ਰੈਜ਼ੀਡੈਂਟਾਂ ਸਣੇ 10 ਡਾਕਟਰਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਇਹ ਸਾਰੇ ਦਸ ਜਣੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਕਰੀਬੀ ਮੰਨੇ ਜਾਂਦੇ ਹਨ। ਘੋਸ਼ ਇਸ ਸਮੇਂ ਸੀਬੀਆਈ ਦੀ ਹਿਰਾਸਤ ’ਚ ਹੈ ਜਿਸ ਖ਼ਿਲਾਫ਼ ਕੇਂਦਰੀ ਏਜੰਸੀ ਵੱਲੋਂ ਹਸਪਤਾਲ ’ਚ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਹੱਤਿਆ ਅਤੇ ਵਿੱਤੀ ਬੇਨੇਮੀਆਂ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕੱਢੇ ਗਏ 10 ਵਿਅਕਤੀਆਂ ਵਿੱਚੋਂ ਇੱਕ ਹਾਊਸ ਸਟਾਫ ਮੈਂਬਰ ਆਸ਼ੀਸ਼ ਪਾਂਡੇ ਵੀ ਹੈ, ਜੋ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਕਾਰਨ ਪਹਿਲਾਂ ਹੀ ਸੀਬੀਆਈ ਦੀ ਹਿਰਾਸਤ ਵਿੱਚ ਹੈ। ਨੋਟੀਫਿਕੇਸ਼ਨ ਮੁਤਾਬਕ ਸਾਰਿਆਂ ਨੂੰ 72 ਘੰਟਿਆਂ ਦੇ ਅੰਦਰ ਮੈਡੀਕਲ ਕਾਲਜ ਦਾ ਹੋਸਟਲ ਖਾਲੀ ਕਰਨ ਦੀ ਹਦਾਇਤ ਕੀਤੀ ਗਈ ਅਤੇ ਉਨ੍ਹਾਂ ਦੇ ਰਜਿਸਟਰੇਸ਼ਨ ਦਸਤਾਵੇਜ਼ ਢੁੱਕਵੀਂ ਕਾਰਵਾਈ ਲਈ ਬੰਗਾਲ ਮੈਡੀਕਲ ਕੌਂਸਲ ਨੂੰ ਭੇਜੇ ਜਾਣਗੇ। -ਆਈਏਐੱਨਐੱਸ

 

Advertisement

Advertisement