For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਕਾਂਡ: ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੂੰ ਮੀਟਿੰਗ ਲਈ ਸੱਦਿਆ

05:16 PM Sep 14, 2024 IST
ਕੋਲਕਾਤਾ ਕਾਂਡ  ਪੱਛਮੀ ਬੰਗਾਲ ਸਰਕਾਰ ਨੇ ਪ੍ਰਦਰਸ਼ਨਕਾਰੀ ਜੂਨੀਅਰ ਡਾਕਟਰਾਂ ਨੂੰ ਮੀਟਿੰਗ ਲਈ ਸੱਦਿਆ
ਕੋਲਕਾਤਾ ਵਿੱਚ ਸਾਲਟ ਲੇਕ ਇਲਾਕੇ ਵਿੱਚ ਸਵਾਸਥ ਭਵਨ ਦੇ ਬਾਹਰ ਧਰਨੇ ’ਤੇ ਬੈਠੇ ਡਾਕਟਰ। -ਫੋਟੋ: ਏਐੱਨਆਈ
Advertisement

ਕੋਲਕਾਤਾ, 14 ਸਤੰਬਰ 

Advertisement

ਪੱਛਮੀ ਬੰਗਾਲ ਸਰਕਾਰ ਨੇ ਆਰ.ਜੀ. ਕਰ ਹਸਪਤਾਲ ’ਚ ਕਥਿਤ ਜਬਰ ਜਨਾਹ ਤੇ ਕਤਲ ਦੀ ਘਟਨਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਨੂੰ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਅੱਜ (ਸ਼ਨਿਚਚਵਾਰ) ਸ਼ਾਮ 6 ਵਜੇ ਮੀਟਿੰਗ ਲਈ ਬੁਲਾਇਆ ਹੈ। ਜਬਰ ਜਨਾਹ ਜਨਾਹ ਪੀੜਤਾ ਨੂੰ ਨਿਆਂ ਦਿਵਾਉਣ ਲਈ ਇੱਥੇ ਸਵਾਸਥ ਭਵਨ ਦੇ ਬਾਹਰ ਪਿਛਲੇ ਪੰਜ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਜੂਨੀਅਰ ਡਾਕਟਰਾਂ ਨੇ ਅੱਜ ਪੱਛਮੀ ਬੰਗਾਲ ਸਰਕਾਰ ਨੂੰ ਈਮੇਲ ਭੇਜ ਕੇ ਮਸਲੇ ਦਾ ਹੱਲ ਕਰਨ ਲਈ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ। ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਮਮਤਾ ਬੈਨਰਜੀ ਅਚਾਨਕ ਡਾਕਟਰਾਂ ਦੇ ਧਰਨੇ ਵਾਲੇ ਸਥਾਨ ’ਤੇ ਪਹੁੰਚ ਗਈ ਸੀ ਤੇ ਉਨ੍ਹਾਂ ਜੂਨੀਅਰ ਡਾਕਟਰਾਂ ਨੂੰ ਹੜਤਾਲ ਖ਼ਤਮ ਕਰ ਕੇ ਕੰਮ ’ਤੇ ਪਰਤਣ ਦੀ ਅਪੀਲ ਕੀਤੀ ਸੀ। ਇੱਕ ਈਮੇਲ ’ਚ ਮੁੱਖ ਸਕੱਤਰ ਮਨੋਜ ਪੰਤ ਨੇ ਦੱਸਿਆ ਕਿ ਜੁੂਨੀਅਰ ਡਾਕਟਰਾਂ ਦੇ 15 ਨੁਮਾਇੰਦਿਆਂ ਮੀਟਿੰਗ ਲਈ ਸੱਦਿਆ ਗਿਆ ਹੈ। ਇਹ ਘਟਨਾਕ੍ਰਮ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਦੇ ਹੈੱਡਕੁਆਰਟਰ ‘ਸਵਾਸਥ ਭਵਨ’ ਦੇ ਬਾਹਰ ਬੈਠੇ ਧਰਨਾਕਾਰੀਆਂ ਨਾਲ ਮੁਲਾਕਾਤ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਮਮਤਾ ਬੈਨਰਜੀ ਅਚਾਨਕ ਡਾਕਟਰਾਂ ਦੇ ਧਰਨੇ ਵਾਲੇ ਸਥਾਨ ’ਤੇ ਪਹੁੰਚ ਗਈ ਸੀ ਤੇ ਉਨ੍ਹਾਂ ਜੂਨੀਅਰ ਡਾਕਟਰਾਂ ਨੂੰ ਹੜਤਾਲ ਖ਼ਤਮ ਕਰ ਕੇ ਕੰਮ ’ਤੇ ਪਰਤਣ ਦੀ ਅਪੀਲ ਕੀਤੀ ਸੀ। ਉਨ੍ਹਾਂ ਭਰੋਸਾ ਦਿੱਤਾ ਸੀ ਕਿ ਉਹ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਪੂਰੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਨੇ ਕਿਹਾ ਸੀ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਸਮਝਾਉਣ ਦੀ ਉਨ੍ਹਾਂ ਦੀ ਇਹ ਆਖਰੀ ਕੋਸ਼ਿਸ਼ ਹੈ। ਮੁੱਖ ਮੰਤਰੀ ਦੇ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਸੀ ਕਿ ਉਹ ਗੱਲਬਾਤ ਹੋਣ ਤੱਕ ਆਪਣੀਆਂ ਮੰਗਾਂ ਨੂੰ ਲੈ ਕੇ ਸਮਝੌਤਾ ਕਰਨ ਨੂੰ ਤਿਆਰ ਨਹੀਂ ਹਨ। -ਪੀਟੀਆਈ 

Advertisement

Advertisement
Author Image

Advertisement