ਚੇਨੱਈ ਹੱਥੋਂ ਸੱਤ ਵਿਕਟਾਂ ਨਾਲ ਹਾਰਿਆ ਕੋਲਕਾਤਾ
07:21 AM Apr 09, 2024 IST
Advertisement
ਚੇਨੱਈ, 8 ਅਪਰੈਲ
ਚੇਨੱਈ ਸੁਪਰਕਿੰਗਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ। ਕੋਲਕਾਤਾ ਵੱਲੋਂ ਦਿੱਤਾ 138 ਦੌੜਾਂ ਦਾ ਟੀਚਾ ਚੇਨੱਈ ਨੇ 17.4 ਓਵਰਾਂ ਵਿੱਚ ਤਿੰਨ ਵਿਕਟਾਂ ’ਤੇ 141 ਦੌੜਾਂ ਬਣਾ ਕੇ ਪੂਰਾ ਕਰ ਲਿਆ। ਚੇਨੱਈ ਲਈ ਕਪਤਾਨ ਰੁਤੂਰਾਜ ਗਾਇਕਵਾਜ਼ ਨੇ ਨਾਬਾਦ 67 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਪਹਿਲਾਂ ਰਵਿੰਦਰ ਜਡੇਜਾ (ਚਾਰ ਓਵਰਾਂ ਵਿੱਚ 18 ਦੌੜਾਂ ਦੇ ਕੇ ਤਿੰਨ ਵਿਕਟਾਂ) ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਚੇਨੱਈ ਨੇ ਕੋਲਕਾਤਾ ਨੂੰ ਨੌਂ ਵਿਕਟਾਂ ਦੇ ਨੁਕਸਾਨ ’ਤੇ 137 ਦੌੜਾਂ ’ਤੇ ਹੀ ਰੋਕ ਦਿੱਤਾ ਸੀ। -ਪੀਟੀਆਈ
Advertisement
Advertisement