For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ: ਜੂਨੀਅਰ ਡਾਕਟਰਾਂ ਵੱਲੋਂ ਰੈਲੀ ਦਾ ਐਲਾਨ

07:54 AM Oct 08, 2024 IST
ਕੋਲਕਾਤਾ  ਜੂਨੀਅਰ ਡਾਕਟਰਾਂ ਵੱਲੋਂ ਰੈਲੀ ਦਾ ਐਲਾਨ
ਜੂਨੀਅਰ ਡਾਕਟਰਾਂ ਦੇ ਸੰਘਰਸ਼ ਨੂੰ ਹਮਾਇਤ ਦਿੰਦੇ ਹੋਏ ਸੀਨੀਅਰ ਡਾਕਟਰ। -ਫੋਟੋ: ਪੀਟੀਆਈ
Advertisement

ਕੋਲਕਾਤਾ, 7 ਅਗਸਤ
ਇੱਥੋਂ ਦੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਵਾਪਰੀ ਜਬਰ-ਜਨਾਹ ਤੇ ਹੱਤਿਆ ਦੀ ਘਟਨਾ ਦੇ ਮਾਮਲੇ ’ਚ ਨਿਆਂ ਤੇ ਕੰਮ ਵਾਲੀ ਥਾਂ ’ਤੇ ਸੁਰੱਖਿਆ ਦੀ ਮੰਗ ਕਰ ਰਹੇ ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ। ਮੁਜ਼ਾਹਰਾਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ 8 ਅਕਤੂਬਰ ਦੀ ਸ਼ਾਮ ਨੂੰ ਮੱਧ ਕੋਲਕਾਤਾ ਦੇ ਕਾਲਜ ਸਕੁਏਅਰ ਤੋਂ ਧਰਮਤਾਲ ਤੱਕ ਰੈਲੀ ਕਰਨ ਦਾ ਵੀ ਐਲਾਨ ਕੀਤਾ।
ਇੱਕ ਜੂਨੀਅਰ ਡਾਕਟਰ ਨੇ ਕਿਹਾ, ‘ਭਲਕੇ ਅਸੀਂ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ ਤੇ ਹਸਪਤਾਲਾਂ ’ਚ ਸੰਕੇਤਕ ਭੁੱਖ ਹੜਤਾਲ ਵੀ ਕਰਾਂਗੇ। ਇਸ ਵਿੱਚ ਵੱਖ ਵੱਖ ਮੈਡੀਕਲ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਿੱਸਾ ਲੈਣਗੇ। ਅਸੀਂ ਕੋਲਕਾਤਾ ’ਚ ਵੀ ਰੈਲੀ ਕਰਾਂਗੇ।’ ਜੁਆਇੰਟ ਪਲੈਟਫਾਰਮ ਆਫ ਡਾਕਟਰਜ਼ ਇਨ ਵੈਸਟ ਬੰਗਾਲ ਦੇ ਛੇ ਮੈਂਬਰ ਜੂਨੀਅਰ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਭੁੱਖ ਹੜਤਾਲ ’ਚ ਸ਼ਾਮਲ ਹੋਣ ਬਾਰੇ ਵਿਚਾਰ ਕਰ ਰਹੇ ਹਨ। ਇਸੇ ਦੌਰਾਨ ਦੋ ਸੀਨੀਅਰ ਮਹਿਲਾ ਡਾਕਟਰਾਂ ਸ਼੍ਰਾਵਣੀ ਮਿੱਤਰਾ ਤੇ ਸ਼੍ਰਾਵਣੀ ਚਕਰਵਰਤੀ ਨੇ ਜੂਨੀਅਰ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਮੁਜ਼ਾਹਰੇ ਵਾਲੀ ਥਾਂ ’ਤੇ 24 ਘੰਟੇ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨਾਲ ਹੋਰ ਸੀਨੀਅਰ ਡਾਕਟਰ ਵੀ ਜੁੜਨਗੇ। -ਪੀਟੀਆਈ

Advertisement

ਸਾਬਕਾ ਪੁਲੀਸ ਕਮਿਸ਼ਨਰ ਨੂੰ ਹਲਫ਼ਨਾਮਾ ਦਾਇਰ ਕਰਨ ਦੀ ਹਦਾਇਤ

ਕੋਲਕਾਤਾ: ਕਲਕੱਤਾ ਹਾਈ ਕੋਰਟ ਨੇ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਮਾਮਲੇ ’ਚ ਮ੍ਰਿਤਕ ਮਹਿਲਾ ਡਾਕਟਰ ਦੇ ਨਾਂ ਦਾ ਕਥਿਤ ਤੌਰ ’ਤੇ ਖੁਲਾਸਾ ਕਰਨ ਲਈ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਉਨ੍ਹਾਂ ਨੂੰ ਹਲਫ਼ਨਾਮਾ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸੇ ਦੌਰਾਨ ਹਾਈ ਕੋਰਟ ਉਸ ਜਨਤਕ ਪਟੀਸ਼ਨ ’ਤੇ ਫਿਲਹਾਲ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਐਸਪਲੇਨੇਡ ’ਚ ਜੂਨੀਅਰ ਡਾਕਟਰਾਂ ਦੇ ਧਰਨੇ-ਪ੍ਰਦਰਸ਼ਨ ਨੂੰ ਸੜਕ ਦੇ ਇੱਕ ਕਿਨਾਰੇ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement