ਕੋਲਕਾਤਾ: ਜੂਨੀਅਰ ਡਾਕਟਰਾਂ ਵੱਲੋਂ ਇਨਸਾਫ਼ ਲਈ ਰੈਲੀ
07:06 AM Oct 03, 2024 IST
ਕੋਲਕਾਤਾ, 2 ਅਕਤੂਬਰ
ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਹਿਲਾ ਡਾਕਟਰ ਦੇ ਜਬਰ-ਜਨਾਹ ਅਤੇ ਹੱਤਿਆ ਮਾਮਲੇ ਵਿੱਚ ਮਹਾਲਿਆ ਮੌਕੇ ‘ਬੰਗਾਲ ਜੂਨੀਅਰ ਡਾਕਟਰਜ਼ ਫਰੰਟ’ ਦੀ ਰੈਲੀ ਕਾਲਜ ਸਟਰੀਟ ਤੋਂ ਸ਼ੁਰੂ ਹੋਈ। ਇਸ ਦੌਰਾਨ ਜੂਨੀਅਰ ਡਾਕਟਰ ਅੱਜ ਵੀ ਹੜਤਾਲ ’ਤੇ ਰਹੇ, ਜਿਸ ਕਾਰਨ ਸਿਹਤ ਸੇਵਾਵਾਂ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈਆਂ। ਰੈਲੀ ਲਈ ਆਮ ਲੋਕਾਂ ਦੇ ਨਾਲ-ਨਾਲ ਵੱਡੀ ਗਿਣਤੀ ਡਾਕਟਰ ਵੀ ਇਕੱਠੇ ਹੋਏ। ਪ੍ਰਦਰਸ਼ਨਕਾਰੀ ਸਰਕਾਰੀ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਮਹਿਲਾ ਡਾਕਟਰ ਦੇ ਜਬਰ-ਜਨਾਹ ਅਤੇ ਹੱਤਿਆ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ। ਗੈਰ-ਸਿਆਸੀ ਰੈਲੀ ਵਿੱਚ ਸ਼ਾਮਲ ਲੋਕਾਂ ਨੇ ਕੌਮੀ ਝੰਡਾ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਇਸ ਦੌਰਾਨ ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਹਸਪਤਾਲ ਸਟਾਫ ਲਈ ਬਿਹਤਰ ਸੁਰੱਖਿਆ ਦੀ ਮੰਗ ਕੀਤੀ। -ਪੀਟੀਆਈ
Advertisement
Advertisement