For the best experience, open
https://m.punjabitribuneonline.com
on your mobile browser.
Advertisement

ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ: ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ

12:19 PM Aug 12, 2024 IST
ਕੋਲਕਾਤਾ ਡਾਕਟਰ ਬਲਾਤਕਾਰ ਤੇ ਕਤਲ ਮਾਮਲਾ  ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ
New Delhi: Medical students stage a protest against the sexual assault and murder of a postgraduate trainee doctor in Kolkata, at Ram Manohar Lohia Hospital, in New Delhi, Monday, Aug. 12, 2024. (PTI Photo/Shahbaz Khan)(PTI08_12_2024_000108B)
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 12 ਅਗਸਤ

Advertisement

ਪੱਛਮੀ ਬੰਗਾਲ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਖਿਲਾਫ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਵੱਲੋਂ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕੀਤੇ ਗਏ।ਜਾਣਕਾਰੀ ਅਨੁਸਾਰ ਜਿਸ ਕੋਲਕਾਤਾ ਦੇ ਜਿਸ ਹਸਪਤਾਲ ’ਚ ਇਹ ਘਟਨਾ ਵਾਪਰੀ ਸੀ, ਦੇ ਪ੍ਰਿੰਸੀਪਲ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅੰਦੋਲਨ ਕਰ ਰਹੇ ਡਾਕਟਰਾਂ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਮਰਥਨ ਮਿਲ ਰਿਹਾ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਆਫ ਇੰਡੀਆ ਨੇ ਹੜਤਾਲ ਦਾ ਸਮਰਥਨ ਕੀਤਾ ਸੀ।

Advertisement

ਜਾਂਚ ਸੀਬੀਆਈ ਨੂੰ ਸੌਂਪੀ ਜਾਵੇਗੀ: ਮਮਤਾ ਬੈਨਰਜੀ

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਜੇ ਪੁਲੀਸ ​ਡਾਕਟਰ ਕਤਲ ਮਾਮਲੇ ਨੂੰ ਸੁਲਝਾਉਣ ’ਚ ਐਤਵਾਰ ਤੱਕ ਅਸਫਲ ਰਹੀ ਤਾਂ ਉਨ੍ਹਾਂ ਦੀ ਸਰਕਾਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦੇਵੇਗੀ​। ਬੈਨਰਜੀ ਨੇ ਇਹ ਵੀ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਹੋਵੇ।

ਪ੍ਰਿਯੰਕਾ ਗਾਂਧੀ ਵੱਲੋਂ ਟੀਐੱਮਸੀ ਸਰਕਾਰ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ

ਨਵੀਂ ਦਿੱਲੀ, 12 ਅਗਸਤ
ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐਮਸੀ ਸਰਕਾਰ ਨੂੰ ਕੋਲਕਾਤਾ ਦੇ  ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।

Advertisement
Author Image

A.S. Walia

View all posts

Advertisement