ਕੋਟ ਧੰਦਲ ਦਾ ਸਬ-ਸਟੇਸ਼ਨ ਜਲਦੀ ਸ਼ੁਰੂ ਕਰਵਾਇਆ ਜਾਵੇ: ਬਾਜਵਾ
06:54 AM Jun 22, 2024 IST
ਪੱਤਰ ਪ੍ਰੇਰਕ
ਧਾਰੀਵਾਲ, 21 ਜੂਨ
ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਬਿਜਲੀ ਦੀ ਕਿੱਲਤ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਪਿਛਲੀ ਕਾਂਗਰਸ ਸਰਕਾਰ ਸਮੇਂ ਹਲਕੇ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਕੋਟ ਧੰਦਲ ਵਿਖੇ ਮਨਜ਼ੂਰ ਕਰਵਾਇਆ 66 ਕੇ ਵੀ ਸਬ ਸਟੇਸ਼ਨ ਪਿਛਲੇ ਸਾਲ ਤਿਆਰ ਹੋ ਚੁੱਕਾ ਹੈ ਪਰ ਮੌਜੂਦਾ ਸਰਕਾਰ ਦੇ ਸੁਹਿਰਦ ਨਾ ਹੋਣ ਕਰਕੇ ਚਾਲੂ ਨਹੀਂ ਹੋ ਸਕਿਆ। ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਪੀਐਸਪੀਸੀਐਲ ਦੇ ਚੇਅਰਮੈਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਪਿੰਡ ਕੋਟ ਧੰਦਲ ਸਣੇ ਨੇੜਲੇ ਪਿੰਡਾਂ ਵਿੱਚ ਬਿਜਲੀ ਦੀ ਕਿੱਲਤ ਨੂੰ ਦੇਖਦੇ ਹੋਏ ਮਨਜ਼ੂਰ ਕਰਵਾਇਆ ਸਬ ਸਟੇਸ਼ਨ ਚਾਲੂ ਕੀਤਾ ਜਾਵੇ। ਸ੍ਰੀ ਬਾਜਵਾ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਹੋਣ ਕਰਕੇ ਕਿਸਾਨਾਂ ਨੂੰ ਬਿਜਲੀ,ਪਾਣੀ ਦੀ ਬਹੁਤ ਕਿੱਲਤ ਹੋ ਰਹੀ ਹੈ ਅਤੇ ਇਸ ਦੀਆਂ ਸਾਰੀਆਂ ਰੁਕਾਵਟਾਂ ਖਤਮ ਕੀਤੀਆਂ ਜਾਣ।
Advertisement
Advertisement
Related News
Advertisement