ਕੋਟਾ: ਜੇਈਈ ਦੀ ਤਿਆਰੀ ਕਰ ਰਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ
07:14 AM Nov 24, 2024 IST
ਕੋਟਾ (ਰਾਜਸਥਾਨ): ਰਾਜਸਥਾਨ ਦੇ ਕੋਟਾ ਜ਼ਿਲ੍ਹੇ ਵਿੱਚ ਸਾਂਝੀ ਦਾਖ਼ਲਾ ਪ੍ਰੀਖਿਆ (ਜੇਈਈ) ਦੀ ਤਿਆਰੀ ਕਰ ਰਹੇ 18 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਵਿਦਿਆਰਥੀ ਦੇ ਕਮਰੇ ’ਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਅਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ। ਪੁਲੀਸ ਮੁਤਾਬਕ ਮੱਧ ਪ੍ਰਦੇਸ਼ ਦੇ ਅੰਨੂਪੁਰ ਦਾ ਰਹਿਣ ਵਾਲਾ ਵਿਵੇਕ ਕੁਮਾਰ ਕੋਟਾ ਦੇ ਕੋਚਿੰਗ ਇੰਸਟੀਚਿਊਟ ਵਿੱਚ ਅਪਰੈਲ ਤੋਂ ਜੇਈਈ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਸੀ। ਉਹ ਜਵਾਹਰ ਨਗਰ ਇਲਾਕੇ ਦੇ ਰਾਜੀਵ ਗਾਂਧੀ ਨਗਰ ਵਿੱਚ ਹੋਸਟਲ ’ਚ ਰਹਿੰਦਾ ਸੀ। ਡੀਐੱਸਪੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਨੇ ਅੱਧੀ ਰਾਤ ਦੇ ਕਰੀਬ ਹੋਸਟਲ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। -ਪੀਟੀਆਈ
Advertisement
Advertisement