ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟਕਪੂਰਾ ਗੋਲੀ ਕਾਂਡ: ਅਦਾਲਤ ਵਿੱਚ ਤੀਜਾ ਚਲਾਨ ਪੇਸ਼

06:48 AM Aug 29, 2023 IST
ਸੁਖਬੀਰ ਬਾਦਲ, ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ

ਜਸਵੰਤ ਜੱਸ
ਫਰੀਦਕੋਟ, 28 ਅਗਸਤ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ 2502 ਪੰਨਿਆਂ ਦਾ ਤੀਜਾ ਚਲਾਨ ਪੇਸ਼ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਚਲਾਨ ਵਿੱਚ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖ਼ਿਲਾਫ਼ 2446 ਪੰਨਿਆਂ ’ਤੇ ਦਸਤਾਵੇਜ਼ੀ ਸਬੂਤ ਅਤੇ 56 ਪੰਨਿਆਂ ’ਤੇ ਫੋਰੈਂਸਿਕ ਮਾਹਿਰਾਂ ਦੀਆਂ ਰਿਪੋਰਟਾਂ, ਘਟਨਾ ਸਥਾਨ ਦੇ ਨਕਸ਼ੇ, ਘਟਨਾ ਵਾਲੇ ਦਿਨ ਹੋਈਆਂ ਫੋਨ ਕਾਲਾਂ ਦੀ ਡਿਟੇਲ ਤੇ ਘਟਨਾ ਦੀਆਂ ਵੀਡੀਓ ਅਤੇ ਫੋਟੋਆਂ ਆਦਿ ਸ਼ਾਮਲ ਹਨ। ਅਦਾਲਤ ਨੇ ਇਸ ਚਲਾਨ ਦੀ ਸੁਣਵਾਈ 2 ਸਤੰਬਰ ਦੀ ਤੈਅ ਕਰਦਿਆਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਦਿਨ ਹੀ ਕੋਟਕਪੂਰਾ ਗੋਲੀ ਕਾਂਡ ਦੇ ਦੂਜੇ ਦੋ ਚਲਾਨ ਵੀ ਸੁਣਵਾਈ ਲਈ ਰੱਖੇ ਗਏ ਹਨ। ਜ਼ਿਕਰਯੋਗ ਹੈ ਕਿ ਜਾਂਚ ਟੀਮ ਨੇ ਬੀਤੀ 24 ਫਰਵਰੀ ਨੂੰ 7000 ਪੰਨਿਆਂ ਦਾ ਪਹਿਲਾ ਚਲਾਨ ਅਤੇ 25 ਅਪਰੈਲ ਨੂੰ 2400 ਪੰਨਿਆਂ ਦਾ ਦੂਜਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ। ਹਾਲਾਂਕਿ ਜਾਂਚ ਟੀਮ ਨੇ ਪੇਸ਼ ਕੀਤੇ ਤੀਜੇ ਚਲਾਨ ਵਿੱਚ ਮੁਲਜ਼ਮਾਂ ਦੀ ਗਿਣਤੀ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ ਤੇ ਨਾ ਹੀ ਦੋਸ਼ਾਂ ਵਿੱਚ ਵਾਧ-ਘਾਟ ਕੀਤੀ ਗਈ ਹੈ। ਇਸ ਚਾਰਜਸ਼ੀਟ ਵਿੱਚ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਮਗਰੋਂ ਉਨ੍ਹਾਂ ਦਾ ਨਾਮ ਚਲਾਨ ਵਿੱਚੋਂ ਬਾਹਰ ਕੱਢ ਦਿੱਤਾ ਹੈ। ਕੋਟਕਪੂਰਾ ਗੋਲੀ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਜ਼ਮਾਨਤ ਦੇ ਚੁੱਕੀ ਹੈ ਅਤੇ ਇਹ ਕੇਸ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਜਾਣ ਤੋਂ ਬਾਅਦ ਬਹਬਿਲ ਗੋਲੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇੱਕਸਾਰ ਸ਼ੁਰੂ ਹੋਣੀ ਹੈ।

Advertisement

Advertisement
Advertisement