For the best experience, open
https://m.punjabitribuneonline.com
on your mobile browser.
Advertisement

ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ

05:37 AM Feb 04, 2025 IST
ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ
Advertisement

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 3 ਫਰਵਰੀ
ਇਥੋਂ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਮੁੜ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ। ਬਹਿਬਲ ਗੋਲੀ ਕਾਂਡ ਸਬੰਧੀ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਅਦਾਲਤ ਤਬਦੀਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਦੋਵੇਂ ਮੁਕਦਮੇ ਇੱਕੋ ਅਦਾਲਤ ਵਿੱਚ ਚਲਦੇ ਸਨ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਇਹ ਦੋਵੇਂ ਕੇਸ ਇੱਕੋ ਅਦਾਲਤ ਵਿੱਚ ਇਕੱਠੇ ਚੱਲਣਗੇ। ਪਿਛਲੇ ਕਰੀਬ ਇੱਕ ਸਾਲ ਤੋਂ ਇਹ ਵਿਵਾਦ ਚੱਲ ਰਿਹਾ ਸੀ ਕਿ ਕੋਟਕਪੁਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਹੋਵੇਗੀ ਜਾਂ ਫਰੀਦਕੋਟ ਦੀ ਅਦਾਲਤ ਵਿੱਚ। ਜੱਜ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਨੂੰ ਚੰਡੀਗੜ੍ਹ ਬਦਲਣ ਬਾਰੇ ਉਨ੍ਹਾਂ ਨੂੰ ਕੋਈ ਹੁਕਮ ਨਹੀਂ ਮਿਲਿਆ, ਇਸ ਲਈ ਮੁਲਜਮਾਂ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇ। 24 ਫਰਵਰੀ ਨੂੰ ਅਦਾਲਤ ਮੁਲਜ਼ਮਾਂ ਖਿਲਾਫ ਦੋਸ਼ ਆਇਦ ਕਰਨ ਦੇ ਮੁੱਦੇ ’ਤੇ ਬਹਿਸ ਸੁਣੇਗੀ। ਕੋਟਕਪੁਰਾ ਗੋਲੀ ਕਾਂਡ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾ ਨੰਗਲ ਅਤੇ ਅੱਧੀ ਦਰਜਨ ਪੁਲੀਸ ਅਧਿਕਾਰੀਆਂ ਨੇ ਵੀਡੀਓ ਕਾਨਫਰੰਸ ਰਾਹੀਂ ਅੱਜ ਪੇਸ਼ੀ ਭੁਗਤੀ।

Advertisement

Advertisement
Advertisement
Author Image

joginder kumar

View all posts

Advertisement