ਕੋਟਲੀ ਵਿਧਾਨ ਸਭਾ ਦੀ ਸਥਾਈ ਕਮੇਟੀ ਦੇ ਮੈਂਬਰ ਬਣੇ
10:08 AM Jul 18, 2024 IST
ਪੱਤਰ ਪ੍ਰੇਰਕ
ਜਲੰਧਰ, 17 ਜੁਲਾਈ
ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਪੰਜਾਬ ਵਿਧਾਨ ਸਭਾ ਦੀਆਂ ਦੋ ਸਥਾਈ ਕਮੇਟੀਆਂ ਦੇ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਭਲਾਈ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਬਣਾਇਆ ਗਿਆ ਹੈ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਕਿ ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਪੰਚਾਇਤੀ ਰਾਜ ਅਤੇ ਪੰਜਾਬ ਸਮਾਜ ਭਲਾਈ ਕਮੇਟੀ (ਪੰਜਾਬ ਵਿਧਾਨ ਸਭਾ) ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਹੀ ਉਹ ਕਮੇਟੀ ਅੱਗੇ ਲੋਕ ਹਿੱਤ ਦੇ ਮੁੱਦੇ ਉਠਾਉਂਦੇ ਰਹਿਣਗੇ।
Advertisement
Advertisement