For the best experience, open
https://m.punjabitribuneonline.com
on your mobile browser.
Advertisement

ਕੋਵਿੰਦ ਨੇ ਪੋਸਟ ਗ੍ਰੈਜੂਏਟ ਡਾਕਟਰਾਂ ਨੂੰ ਡਿਗਰੀਆਂ ਵੰਡੀਆਂ

08:08 AM Apr 27, 2024 IST
ਕੋਵਿੰਦ ਨੇ ਪੋਸਟ ਗ੍ਰੈਜੂਏਟ ਡਾਕਟਰਾਂ ਨੂੰ ਡਿਗਰੀਆਂ ਵੰਡੀਆਂ
ਕਾਨਵੋਕੇਸ਼ਨ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ।
Advertisement

ਕੁਲਦੀਪ ਸਿੰਘ
ਚੰਡੀਗੜ੍ਹ, 26 ਅਪਰੈਲ
ਇੱਥੇ ਅੱਜ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ 32 ਦੀ ਪਹਿਲੀ ਪੋਸਟ ਗ੍ਰੈਜੂਏਸ਼ਨ ਕਾਨਵੋਕੇਸ਼ਨ ਕਰਵਾਈ ਗਈ, ਜਿਸ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਐੱਮਡੀ, ਐੱਮਐੱਸ, ਡੀਐੱਮ ਅਤੇ ਐੱਮਫਿਲ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਰਸਮ ਅਦਾ ਕੀਤੀ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ, ਸਲਾਹਕਾਰ ਰਾਜੀਵ ਵਰਮਾ, ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਅਜੈ ਚੁਗਤੀ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿੱਚ ਡਿਗਰੀਆਂ ਪ੍ਰਾਪਤ ਕਰਨ ਵਾਲੇ 354 ਪੋਸਟ ਗ੍ਰੈਜੂਏਟ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਡਿਗਰੀ ਵਿਦਿਆਰਥੀਆਂ, ਪ੍ਰੋਫੈਸਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਹੁਤ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ, ‘‘ਸਾਡੇ ਦੇਸ਼ ਨੇ ਨਾ ਸਿਰਫ਼ ਆਪਣੇ ਲੋਕਾਂ ਨੂੰ ਬਲਕਿ ਸਾਡੇ ਗੁਆਂਢੀ ਅਤੇ ਇਸ ਤੋਂ ਬਾਹਰਲੇ ਦੇਸ਼ਾਂ ਦੇ ਮਰੀਜ਼ਾਂ ਨੂੰ ਵੀ ਕੌਮਾਂਤਰੀ ਪੱਧਰ ਦੀ ਸਿਹਤ ਦੇਖਭਾਲ ਪ੍ਰਦਾਨ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਅੱਜ ਦੇ ਯੁੱਗ ਵਿੱਚ ਸੂਚਨਾ ਤਕਨਾਲੋਜੀ, ਰੌਬੋਟਿਕਸ ਅਤੇ ਮਸਨੂਈ ਬੌਧਿਕਤਾ ਦੇ ਉੱਭਰ ਰਹੇ ਇਸਤੇਮਾਲ ਦੀ ਵਧ ਰਹੀ ਵਰਤੋਂ ਨਾਲ ਮੈਡੀਕਲ ਖੇਤਰ ਬਦਲ ਰਿਹਾ ਹੈ।
ਸੰਸਥਾ ਦੇ ਡਾਇਰੈਕਟਰ ਪ੍ਰਿੰਸੀਪਲ ਪ੍ਰੋ. ਏ.ਕੇ. ਅੱਤਰੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸੰਸਥਾ ਬਾਰੇ ਵਿਸਥਾਰ ਨਾਲ ਜਾਣ-ਪਛਾਣ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੇ ਜੀਐੱਮਸੀਐੱਚ ਨੂੰ ਸੁਤੰਤਰ ਤੌਰ ’ਤੇ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਦਾਨ ਕਰਨ ਦਾ ਵਿਸ਼ੇਸ਼ ਅਧਿਕਾਰ ਪ੍ਰਦਾਨ ਕੀਤਾ ਹੈ ਜੋ ਕਿ ਸੰਸਥਾ ਦੀ ਅਕਾਦਮਿਕ ਖ਼ੁਦਮੁਖਤਿਆਰੀ ਵਿੱਚ ਇੱਕ ਮਹੱਤਵਪੂਰਨ ਵਿਕਾਸ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਜੀਐੱਮਸੀਐੱਚ, ਚੰਡੀਗੜ੍ਹ ਇੱਕ ਪ੍ਰਮੁੱਖ ਮੈਡੀਕਲ ਸੰਸਥਾ ਹੈ ਜੋ ਕਿ ਸਿਹਤ ਸੰਭਾਲ, ਸਿੱਖਿਆ ਅਤੇ ਖੋਜ ਵਿੱਚ ਉੱਤਮਤਾ ਲਈ ਵਚਨਬੱਧ ਹੈ।

Advertisement

Advertisement
Author Image

sukhwinder singh

View all posts

Advertisement
Advertisement
×