ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਪੀ ਨੇ ਬਾਬਾ ਗੁਰਿੰਦਰ ਢਿੱਲੋਂ ਤੋਂ ਲਿਆ ਆਸ਼ੀਰਵਾਦ

07:31 AM May 18, 2024 IST

ਪੱਤਰ ਪ੍ਰੇਰਕ
ਜਲੰਧਰ, 17 ਮਈ
ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅੱਜ ਮਹਿੰਦਰ ਸਿੰਘ ਕੇਪੀ ਰਾਧਾ ਸਵਾਮੀ ਦੇ ਡੇਰੇ ਪਹੁੰਚੇ ਤੇ ਬਾਬਾ ਗੁਰਿੰਦਰ ਢਿੱਲੋਂ ਤੋਂ ਆਸ਼ੀਰਵਾਦ ਲਿਆ। ਕੇਪੀ ਨੇ ਦੱਸਿਆ ਕਿ ਉਹ ਬਿਆਸ ਡੇਰਾ ਰਾਧਾ ਸਵਾਮੀ ਨਾਲ ਕਈ ਸਾਲਾਂ ਤੋਂ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ-ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਬਾਬਾ ਜੀ ਨੂੰ ਮਿਲਣ ਦਾ ਮੌਕਾ ਮਿਲਿਆ। ਦੱਸ ਦੇਈਏ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਡੇਰਾ ਰਾਧਾ ਸਵਾਮੀ ਦਾ ਕਾਫੀ ਪ੍ਰਭਾਵ ਮੰਨਿਆ ਜਾਂਦਾ ਹੈ ਕਿਉਂਕਿ ਰਾਧਾ ਸਵਾਮੀ ਡੇਰੇ ਨਾਲ ਜੁੜੇ ਪੈਰੋਕਾਰ ਪੂਰੇ ਪੰਜਾਬ ਵਿੱਚ ਫੈਲੇ ਹੋਏ ਹਨ ਅਤੇ ਡੇਰੇ ਨਾਲ ਇੱਕ ਵੱਡਾ ਵੋਟ ਬੈਂਕ ਜੁੜਿਆ ਹੋਇਆ ਹੈ। ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਵੀ ਬਾਬਾ ਗੁਰਿੰਦਰ ਢਿੱਲੋਂ ਨੂੰ ਮਿਲ ਚੁੱਕੇ ਹਨ।

Advertisement

Advertisement