For the best experience, open
https://m.punjabitribuneonline.com
on your mobile browser.
Advertisement

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਮਾਰਟ ਮੀਟਰ ਉਤਾਰੇ

08:59 PM Jun 23, 2023 IST
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਮਾਰਟ ਮੀਟਰ ਉਤਾਰੇ
Advertisement

ਗੁਰਨਾਮ ਸਿੰਘ ਚੌਹਾਨ/ਸਹਿਬਾਜ਼ ਸਿੰਘ

Advertisement

ਪਾਤੜਾਂ/ਘੱਗਾ, 8 ਜੂਨ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਬਾਦਸ਼ਾਹਪੁਰ ਨੇ ਪਾਵਰਕੌਮ ਵੱਲੋਂ ਪਿੰਡ ਹਰਚੰਦਪੁਰਾ ਵਿੱਚ ਲਾਏ ਗਏ ਸਮਾਰਟ ਮੀਟਰਾਂ ਨੂੰ ਉਤਾਰ ਕੇ ਪਾਵਰਕੌਮ ਸਬ ਡਵੀਜ਼ਨ ਬਾਦਸ਼ਾਹਪੁਰ ਵਿੱਚ ਐਡੀਸ਼ਨਲ ਐੱਸਡੀਓ ਦੇ ਸਪੁਰਦ ਕੀਤੇ ਹਨ।

ਕਿਸਾਨਾਂ ਨੇ ਪਾਵਰਕੌਮ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਅੱਗੇ ਤੋਂ ਪਿੰਡਾਂ ਵਿੱਚ ਸਮਾਰਟ ਮੀਟਰ ਲਾਉਣ ਵਾਲੇ ਮੁਲਾਜ਼ਮਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਮਾਰਟ ਮੀਟਰਾਂ ਜ਼ੋਰਦਾਰ ਕੀਤੇ ਜਾਣ ਦੇ ਬਾਵਜੂਦ ਪਾਵਰਕੌਮ ਚੋਰੀ-ਚੋਰੀ ਪਿੰਡਾਂ ਮੀਟਰ ਲਾ ਕੇ ਕਿਸਾਨ ਜਥੇਬੰਦੀਆਂ ਦੇ ਸਬਰ ਦਾ ਇਮਤਿਹਾਨ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਵਰਕੌਮ ਸਮਾਰਟ ਮੀਟਰਾਂ ਦੀ ਆੜ ਵਿੱਚ ਨੌਕਰੀਆਂ ਖਤਮ ਕਰ ਕੇ ਬੇਰੁਜ਼ਗਾਰੀ ਨੂੰ ਸੱਦਾ ਦੇ ਰਿਹਾ ਹੈ। ਬਿਜਲੀ ਚੋਰੀ ਰੋਕਣ ਦੇ ਨਾਂ ‘ਤੇ ਪਾਵਰਕੌਮ ਏਅਰਟੈੱਲ ਵਰਗੀਆਂ ਕੰਪਨੀਆਂ ਨਾਲ ਸਮਝੌਤਾ ਕਰਕੇ ਗਰੀਬ ਖਪਤਕਾਰਾਂ ਦੀਆਂ ਜੇਬਾਂ ਉੱਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਰ ਬਿਜਲੀ ਤਾਂ ਦੇਵੇਗਾ, ਜੇਕਰ ਪੈਸੇ ਪਾਵਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਜਾਂ ਵਪਾਰਕ ਅਦਾਰਿਆਂ ਸਮਾਰਟ ਮੀਟਰ ਨਾ ਲਾਉਣ ਦਿੱਤੇ ਤੇ ਇਨ੍ਹਾਂ ਨੂੰ ਰੋਕਣ ਲਈ ਕਿਸਾਨ ਜੂਨੀਅਨਾਂ ਦਾ ਸਾਥ ਦਿੱਤਾ ਜਾਵੇ। ਐਡੀਸ਼ਨਲ ਐੱਸਡੀਓ ਅਵਤਾਰ ਸਿੰਘ ਨੇ ਕਿਹਾ ਕਿ ਪਾਵਰਕੌਮ ਵਲੋਂ ਪਿੱਛਲੇ 2-3 ਮਹੀਨਿਆਂ ਤੋਂ ਸਮਾਰਟ ਮੀਟਰ ਹੀ ਜਾਰੀ ਕੀਤੇ ਜਾਣ ਕਰਕੇ ਲੋੜਵੰਦ ਪਰਿਵਾਰਾਂ ਦੇ ਘਰਾਂ ਵਿੱਚ ਸਹਿਮਤੀ ਨਾਲ ਹੀ ਸਮਾਰਟ ਮੀਟਰ ਲਾਏ ਜਾ ਰਹੇ ਹਨ ਜੇਕਰ ਕੋਈ ਇਤਰਾਜ਼ ਕਰਦਾ ਹੈ ਤਾਂ ਪਾਵਰਕੌਮ ਦੇ ਕਰਮਚਾਰੀ ਬਿਨਾਂ ਮੀਟਰ ਲਾਏ ਵਾਪਸ ਆ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜਦੋਂ ਬਿਨਾਂ ਚਿੱਪ ਵਾਲੇ ਮੀਟਰ ਆਏ ਤਾਂ ਉਹ ਲਗਾ ਦਿੱਤੇ ਜਾਣਗੇ। ਇਸ ਮੌਕੇ ਨਿਰਵੈਲ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਗੁਰਪਾਲ ਸਿੰਘ ਪਾਲਾ, ਰਮਨ ਔਲਖ ਅਤੇ ਗੁਰਜੀਤ ਸਿੰਘ ਕੰਗ ਹਾਜ਼ਰ ਸਨ।

ਫੱਗੂਵਾਲਾ ਵਿੱਚ ਪ੍ਰਦਰਸ਼ਨ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਫੱਗੂਵਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਲਾਕ ਆਗੂ ਬਲਵਿੰਦਰ ਸਿੰਘ ਘਨੌੜ ਜੱਟਾਂ ਅਤੇ ਗੁਰਚੇਤ ਸਿੰਘ ਭੱਟੀਵਾਲ ਦੀ ਅਗਵਾਈ ਹੇਠ ਘਰੇਲੂ ਬਿਜਲੀ ਸਪਲਾਈ ਲਈ ਚਿੱਪ ਵਾਲੇ ਮੀਟਰ ਲਗਾਉਣ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਤਿੰਨ ਮੀਟਰ ਉਤਾਰ ਕੇ ਪਾਵਰਕੌਮ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਏ। ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਸ਼ੁਰੂ ਤੋਂ ਹੀ ਚਿੱਪ ਵਾਲੇ ਮੀਟਰਾਂ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪਾਵਰਕੌਮ ਵੱਲੋਂ ਧੱਕੇ ਨਾਲ ਚਿੱਪ ਵਾਲੇ ਮੀਟਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement
Advertisement
Advertisement
×