ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਸ਼ਮਾ ਕਪੂਰ ਨੇ ਰਣਬੀਰ ਤੇ ਆਲੀਆ ਨਾਲ ਨਿਊਯਾਰਕ ’ਚ ਬਿਤਾਇਆ ਸਮਾਂ

07:36 AM Sep 06, 2023 IST

ਮੁੰਬਈ: ਬੌਲੀਵੁਡ ਅਦਾਕਾਰ ਜੋੜੀ ਰਣਬੀਰ ਕਪੂਰ ਅਤੇ ਆਲੀਆ ਭੱਟ ਨਿਊਯਾਰਕ ਵਿੱਚ ਛੁੱਟੀਆਂ ਮਨਾ ਰਹੇ ਹਨ ਜਦਕਿ ਦੂਜੇ ਪਾਸੇ ਅਦਾਕਾਰਾ ਕ੍ਰਿਸ਼ਮਾ ਕਪੂਰ ਵੀ ਨਿਊਯਾਰਕ ਵਿਚ ਫੁਰਸਤ ਦੇ ਪਲਾਂ ਦਾ ਆਨੰਦ ਮਾਣ ਰਹੀ ਹੈ। ਇਸ ਦੌਰਾਨ ਕ੍ਰਿਸ਼ਮਾ ਕਪੂਰ ਨੇ ਆਲੀਆ ਤੇ ਰਣਬੀਰ ਨਾਲ ਰਾਤ ਵੇਲੇ ਮਸਤੀ ਕਰਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਉਸ ਨੇ ਇੰਸਟਾਗ੍ਰਾਮ ’ਤੇ ਇਹ ਫੋਟੋਆਂ ਅਪਲੋਡ ਕਰਦਿਆਂ ਕੈਪਸ਼ਨ ਵਿੱਚ ਲਿਖਿਆ,‘ਨਿਊਯਾਰਕ ਨਾਈਟ ਆਊਟ।’ ਇਨ੍ਹਾਂ ਤਸਵੀਰਾਂ ਵਿੱਚ ਰਣਬੀਰ ਨੇ ਕਾਲੇ ਰੰਗ ਦੀ ਹੁੱਡੀ ਅਤੇ ਮੈਚਿੰਗ ਕੈਪ ਜਦਕਿ ਆਲੀਆ ਨੇ ਹਰੇ ਰੰਗ ਦਾ ਸਵੈਟਰ ਪਾਇਆ ਹੋਇਆ ਹੈ। ਦੂਜੇ ਪਾਸੇ ਕ੍ਰਿਸ਼ਮਾ ਨੇ ਨੀਲੇ ਰੰਗ ਦੀ ਕਮੀਜ਼ ਅਤੇ ਕਾਲੀ ਜੈਕੇਟ ਪਾਈ ਹੋਈ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ ’ਤੇ ਹੋਰ ਤਸਵੀਰਾਂ ਅਪਲੋਡ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਕੰਮ ਦੇ ਫਰੰਟ ’ਤੇ ਆਲੀਆ ਇਸ ਸਮੇਂ ‘ਰੌਕੀ ਔਰ ਰਾਨੀ ਕੀ ਪ੍ਰੇਮ ਕਹਾਨੀ’ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਉਹ ਅਗਲੀ ਵਾਰ ‘ਜੀ ਲੇ ਜ਼ਰਾ’ ਵਿੱਚ ਕੈਟਰੀਨਾ ਕੈਫ ਅਤੇ ਪ੍ਰਿਯੰਕਾ ਚੋਪੜਾ ਨਾਲ ਨਜ਼ਰ ਆਵੇਗੀ। ਉਸ ਨੇ ਹਾਲ ਹੀ ਵਿੱਚ ਫਿਲਮ ‘ਗੰਗੂਬਾਈ ਕਾਠੀਆਵਾੜੀ’ ਰਾਹੀਂ 69ਵੇਂ ਕੌਮੀ ਫਿਲਮ ਐਵਾਰਡ ਵਿੱਚ ਸਰਵੋਤਮ ਅਦਾਕਾਰਾ (ਮਹਿਲਾ) ਦਾ ਪੁਰਸਕਾਰ ਜਿੱਤਿਆ ਸੀ। ਦੂਜੇ ਪਾਸੇ ਰਣਬੀਰ ਅਗਲੀ ਵਾਰ ਨਿਰਦੇਸ਼ਕ ਸੰਦੀਪ ਰੈੱਡੀ ਵਾਂਗਾ ਦੀ ਐਕਸ਼ਨ ਥ੍ਰਿਲਰ ਫਿਲਮ ‘ਐਨੀਮਲ’ ਵਿੱਚ ਨਜ਼ਰ ਆਵੇਗਾ। -ਏਐੱਨਆਈ

Advertisement

Advertisement
Advertisement