ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਸਾਈਆਂ ਦੇ ਮੇਲੇ ’ਤੇ ਕ੍ਰਿਸ਼ਨ ਨੇ ਜਿੱਤੀ ਝੰਡੀ ਦੀ ਕੁਸ਼ਤੀ

06:55 AM Sep 08, 2024 IST
ਮੇਲੇ ਦੌਰਾਨ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਗੁਰਸਹਿਜ ਰੰਧਾਵਾ।

ਸਰਬਜੀਤ ਸਿੰਘ ਭੱਟੀ
ਲਾਲੜੂ , 7 ਸਤੰਬਰ
ਨੇੜਲੇ ਪਿੰਡ ਚਡਿਆਲਾ ’ਚ ਗੁਸਾਈਆਂ ਵਾਲੇ ਦਾ ਸਾਲਾਨਾ ਦਾ ਮੇਲਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਛਿੰਝ ਅਤੇ ਸੱਭਿਆਚਾਰਕ ਮੇਲਾ ਵੀ ਕਰਵਾਇਆ ਗਿਆ। ਖੇਤਰ ਦੇ ਵੱਡੀ ਗਿਣਤੀ ਲੋਕਾਂ ਨੇ ਮੇਲੇ ਦਾ ਆਨੰਦ ਮਾਣਿਆ। ਇਸ ਦੌਰਾਨ ਝੰਡੀ ਦੀ ਕੁਸ਼ਤੀ ਕ੍ਰਿਸ਼ਨ ਅਤੇ ਸੁਮਿਤ ਪਹਿਲਵਾਨ ਵਿਚਕਾਰ ਹੋਈ, ਜਿਸ ਵਿੱਚੋਂ ਕ੍ਰਿਸ਼ਨ ਜੇਤੂ ਰਿਹਾ। ਉਸ ਨੂੰ 11 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਗਿਆ।
ਮੇਲੇ ਦੌਰਾਨ ਪੁਆਧੀ ਅਖਾੜਾ ਵੀ ਲਾਇਆ ਗਿਆ, ਜਿੱਥੇ ਪੁਆਧੀ ਕਲਾਕਾਰਾਂ ਵੱਲੋਂ ਲੋਕ ਬੋਲੀਆਂ ਅਤੇ ਪੁਆਧੀ ਗੀਤਾਂ ਰਾਹੀ ਲੋਕਾਂ ਨੂੰ ਝੁਮਣ ਲਾ ਦਿੱਤਾ।
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੁੱਤਰ ਗੁਰਸਹਿਜ ਰੰਧਾਵਾ ਨੇ ਮੇਲੇ ਦੌਰਾਨ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਪਹਿਲਵਾਨਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਉਨ੍ਹਾਂ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਪਹਿਲਵਾਨ ਨੂੰ ਸਨਮਾਨਿਤ ਵੀ ਕੀਤਾ ਅਤੇ ਮੇਲਾ ਪ੍ਰਬੰਧਕ ਕਮੇਟੀ ਨੂੰ 21 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੁਆਧ ਅਖਾੜੇ ਅਤੇ ਛਿੰਝ ਮੇਲੇ ਸਾਡੀ ਸ਼ਾਨ ਹਨ, ਅਜਿਹੇ ਪ੍ਰੋਗਰਾਮ ਦੇ ਆਯੋਜਨ ਕਰਨ ਵਾਲੀ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ।

Advertisement

Advertisement