For the best experience, open
https://m.punjabitribuneonline.com
on your mobile browser.
Advertisement

ਕੁੱਬਾ ਦੇ ਵਿਦਿਆਰਥੀਆਂ ਨੂੰ ਕੌਮੀ ਸਾਇੰਸ ਕਾਂਗਰਸ ’ਚ ਦਾਖਲਾ ਮਿਲਿਆ

07:14 AM Feb 05, 2024 IST
ਕੁੱਬਾ ਦੇ ਵਿਦਿਆਰਥੀਆਂ ਨੂੰ ਕੌਮੀ ਸਾਇੰਸ ਕਾਂਗਰਸ ’ਚ ਦਾਖਲਾ ਮਿਲਿਆ
ਕੁੱਬਾ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।-ਫੋਟੋ: ਟੱਕਰ
Advertisement

ਮਾਛੀਵਾੜਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਮੁਕਾਬਲੇ ਵਿਚ ਭਾਗ ਲਿਆ। ਰਿਆਤ ਬਾਹਰਾ ਇੰਸਟੀਟਿਊਟ ਹੁਸ਼ਿਆਰਪੁਰ ਵਿਖੇ ਹੋਏ ਇਨ੍ਹਾਂ ਮੁਕਾਬਲਿਆਂ ਵਿਚ ਕੁੱਬਾ ਸਕੂਲ ਦੇ ਵਿਦਿਆਰਥੀ ਲਕਸ਼ਵੀਰ ਸ਼ਰਮਾ ਅਤੇ ਈਸ਼ਾਨ ਸ਼ਰਮਾ ਨੇ ਭਾਗ ਲਿਆ ਜਿਨ੍ਹਾਂ 135 ਟੀਮਾਂ ਦਾ ਮੁਕਾਬਲਾ ਕਰ ਨੈਸ਼ਨਲ ਲੈਵਲ ਸਾਇੰਸ ਕਾਂਗਰਸ ਵਿਚ ਆਪਣੀ ਥਾਂ ਬਣਾਈ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਟੇਟ ਪੱਧਰ ਦੇ ਇਸ ਸਮਾਗਮ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸ਼ਾਮਲ ਹੋਏ ਜਦਕਿ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਡਾਇਰੈਕਟਰ ਸਟੇਟ ਕਾਊਂਸਿਲ ਫਾਰ ਸਾਇੰਸ ਐਂਡ ਟੈਕਨੋਲੋਜੀ ਪੰਜਾਬ, ਏ.ਡੀ.ਸੀ. ਹੁਸ਼ਿਆਰਪੁਰ, ਰਿਆਤ ਬਾਹਰਾ ਗਰੁੱਪ ਦੇ ਡਾਇਰੈਕਟਰ ਅਤੇ ਜ਼ਿਲ੍ਹਾ ਸਿਖਿਆ ਅਫ਼ਸਰ (ਸ) ਹੁਸ਼ਿਆਰਪੁਰ ਨੇ ਸਾਂਝੇ ਤੌਰ ’ਤੇ ਕੀਤੀ। ਕੁੱਬਾ ਸਕੂਲ ਦੇ ਪ੍ਰਿੰਸੀਪਲ ਪੁਸ਼ਪਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement