ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਬਾ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ’ਚ ਜੇਤੂ

07:35 AM Nov 12, 2023 IST
ਜੇਤੂ ਵਿਦਿਆਰਥੀਆਂ ਨਾਲ ਸਕੂਲ ਪ੍ਰਿੰਸੀਪਲ ਪੁਸ਼ਪਿੰਦਰ ਕੌਰ ਤੇ ਹੋਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 11 ਨਵੰਬਰ
ਆਰਐੱਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿੱਚ ਹੋਈ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ਵਿਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਨੇ ਭਾਗ ਲਿਆ। ‘ਅੰਡਰਸਟੈਂਡਿੰਗ ਈਕੋ ਸਿਸਟਮ ਫਾਰ ਹੈਲਥ ਐਂਡ ਵੈੱਲ ਬੀਇੰਗ’ ਥੀਮ ਅਧੀਨ ਹੋਈ ਇਸ ਪ੍ਰਦਰਸ਼ਨੀ ਵਿਚ ‘ਟੈਕਨਾਲੋਜੀਕਲ ਇਨੋਵੇਸ਼ਨ ਫਾਰ ਈਕੋ ਸਿਸਟਮ ਐਂਡ ਹੈਲ’ ਸਬ ਥੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੱਬਾ ਦੇ ਵਿਦਿਆਰਥੀ ਲਕਸ਼ਵੀਰ ਸ਼ਰਮਾ ਅਤੇ ਈਸ਼ਾਨ ਸ਼ਰਮਾ ਨੇ ਮੋਹਰੀ ਸਥਾਨ ਹਾਸਲ ਕੀਤਾ। ਇਹ ਦੋਵੇਂ ਵਿਦਿਆਰਥੀ ਹੁਣ ਸੂਬਾ ਪੱਧਰ ਦੇ ਮੁਕਾਬਲੇ ਵਿਚ ਭਾਗ ਲੈਣਗੇ। ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਸਮੂਹ ਸਟਾਫ਼ ਨੇ ਮੁਬਾਰਕਬਾਦ ਦਿੰਦਿਆਂ ਸੂਬਾਈ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਪੁਸ਼ਪਿੰਦਰ ਕੌਰ ਨੇ ਗਾਈਡ ਅਧਿਆਪਕ ਪ੍ਰਵੀਨ ਲਤਾ ਅਤੇ ਮਨਪ੍ਰੀਤ ਸਿੰਘ ਨੂੰ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਅਤੇ ਸਟੇਟ ਪੱਧਰ ਤੱਕ ਲੈ ਕੇ ਜਾਣ ਲਈ ਹੌਸਲਾ ਅਫ਼ਜ਼ਾਈ ਕੀਤੀ।

Advertisement

Advertisement