For the best experience, open
https://m.punjabitribuneonline.com
on your mobile browser.
Advertisement

ਕੁਲਦੀਪ ਧਾਲੀਵਾਲ ਨੇ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

09:05 AM Feb 25, 2024 IST
ਕੁਲਦੀਪ ਧਾਲੀਵਾਲ ਨੇ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
ਸੜਕੀ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement

ਪੱਤਰ ਪ੍ਰੇਰਕ
ਅਜਨਾਲਾ, 24 ਫਰਵਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਅਜਨਾਲਾ-ਅੰਮ੍ਰਿਤਸਰ ਮੁੱਖ ਮਾਰਗ ਤੋਂ ਚੌਗਾਵਾਂ ਰੋਡ ਵਾਇਆ ਪੰਡੋਰੀ ਅਤੇ ਪਿੰਡ ਰਿਆੜ ਤੋਂ ਚੱਕ ਫੂਲਾ ਤੱਕ ਕਰੀਬ 64 ਲੱਖ ਰੁਪਏ ਦੀ ਲਾਗਤ ਨਾਲ ਦੋ ਲਿੰਕ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਅਜਨਾਲਾ ਅੰਦਰ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਬਿਲਕੁਲ ਵੀ ਉੱਕਾ ਧਿਆਨ ਨਹੀਂ ਦਿੱਤਾ ਜਦ ਕਿ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਮੰਡੀਆਂ ਵਿੱਚ ਸ਼ੈੱਡ, ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਨਾਲ ਬਿਜਲੀ ਘਰ ਨੂੰ ਅਪਗਰੇਡ ਕਰਨ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਜਨਾਲਾ ਹਲਕੇ ਅੰਦਰ ਅਹਿਮ ਪ੍ਰਾਜੈਕਟਾਂ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਸੜਕ ਦੀ ਉਸਾਰੀ ਵਿੱਚ ਵਰਤੇ ਜਾਣ ਵਾਲੇ ਮੈਟਰੀਅਲ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਕੌਂਸਲਰ ਸ਼ਿਵਦੀਪ ਸਿੰਘ ਚਾਹਲ ਆਦਿ ਹਾਜ਼ਰ ਸਨ।

Advertisement

ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦੇ ਕੰਮ ਦਾ ਜਾਇਜ਼ਾ

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਵਿੱਚ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਇਮਾਰਤ ਦੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੀ ਇਮਾਰਤ ਬਹੁਤ ਹੀ ਛੇਤੀ ਬਣ ਕੇ ਤਿਆਰ ਹੋ ਜਾਵੇਗੀ ਤੇ ਮਾਰਚ ਦੇ ਪਹਿਲੇ ਹਫਤੇ ਉਦਘਾਟਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×