ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਸ-ਯੂਕਰੇਨ ਜੰਗ ’ਚ ਸ਼ਹੀਦ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਕੁਲਦੀਪ ਧਾਲੀਵਾਲ

10:21 AM Jun 16, 2024 IST
ਸ਼ਹੀਦ ਦੀ ਪਤਨੀ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਧਾਲੀਵਾਲ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਜੂਨ
ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਰੂਸ ਅਤੇ ਯੂਕਰੇਨ ਦੀ ਲੜਾਈ ਵਿੱਚ ਰੂਸ ਦੀ ਫ਼ੌਜ ਵੱਲੋਂ ਲੜਦੇ ਹੋਏ ਸ਼ਹੀਦ ਹੋਏ ਅੰਮ੍ਰਿਤਸਰ ਦੇ ਨੌਜਵਾਨ ਤੇਜਪਾਲ ਸਿੰਘ ਦੀ ਪਤਨੀ ਨੇ ਦਾਅਵਾ ਕੀਤਾ ਹੈ ਕਿ ਇਸ ਜੰਗ ਵਿੱਚ ਭਾਰਤ ਦੇ ਹੋਰ ਨੌਜਵਾਨ ਵੀ ਰੂਸ ਦੀ ਫ਼ੌਜ ਦਾ ਹਿੱਸਾ ਬਣੇ ਹੋਏ ਹਨ। ਇਸ ਦੌਰਾਨ ਅੱਜ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਦੇ ਘਰ ਪਹੁੰਚੇ ਅਤੇ ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ ਦਿੱਤਾ। ਮ੍ਰਿਤਕ ਦੀ ਪਤਨੀ ਪਰਮਿੰਦਰ ਕੌਰ ਨੇ ਦਾਅਵਾ ਕੀਤਾ ਕਿ ਇਸ ਜੰਗ ਵਿੱਚ ਉਸ ਦੇ ਪਤੀ ਸਣੇ ਹੋਰ ਵੀ ਕਈ ਭਾਰਤੀ ਨੌਜਵਾਨ ਸ਼ਾਮਲ ਹਨ। ਉਸ ਨੇ ਖੁਲਾਸਾ ਕੀਤਾ ਕਿ ਉਸ ਵੇਲੇ ਲਗਪਗ 6 ਪੰਜਾਬੀ ਨੌਜਵਾਨਾਂ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਸੀ ਜੋ ਸਾਰੇ ਰੂਸ ਦੀ ਫ਼ੌਜ ਵਿੱਚ ਸ਼ਾਮਲ ਸਨ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੇ ਜਾਣਕਾਰ ਦੋ ਨੌਜਵਾਨ ਵੀ ਉੱਥੇ ਫ਼ੌਜ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਤੇਜਪਾਲ ਬਾਰੇ ਕਈ ਅਹਿਮ ਜਾਣਕਾਰੀਆਂ ਦਿੱਤੀਆਂ ਸਨ। ਉਨ੍ਹਾਂ ਦੱਸਿਆ ਸੀ ਕਿ ਉਸ ਦੇ ਪਤੀ ਰੂਸ ਦੀ ਫ਼ੌਜ ਨੂੰ ਛੱਡ ਕੇ ਵਾਪਸ ਘਰ ਪਰਤਣਾ ਚਾਹੁੰਦੇ ਸਨ, ਪਰ ਇਸ ਦੌਰਾਨ ਉਨ੍ਹਾਂ ਦੇ ਮੋਬਾਈਲ ਬੰਦ ਹੋ ਗਏ।
ਜ਼ਿਕਰਯੋਗ ਹੈ ਕਿ ਪਰਿਵਾਰ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਤੇਜਪਾਲ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪ੍ਰਬੰਧ ਕਰਨ। ਅੱਜ ਕੈਬਨਿਟ ਮੰਤਰੀ ਸ੍ਰੀ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਯੂਕਰੇਨ ਵਿੱਚ ਸ਼ਹੀਦ ਹੋਏ ਨੌਜਵਾਨ ਦੀ ਮ੍ਰਿਤਕ ਦੇਹ ਪਰਿਵਾਰ ਨੂੰ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬਾ ਸਰਕਾਰ ਲਗਾਤਾਰ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿੱਚ ਹੈ।

Advertisement

Advertisement
Advertisement