ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਲਗਾਮ: ਮੁਕਾਬਲੇ ਮਗਰੋਂ ਦੋ ਹੋਰ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ

07:41 AM Jul 08, 2024 IST
ਰਾਜੌਰੀ ’ਚ ਆਰਮੀ ਕੈਂਪ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਮਗਰੋਂ ਛਾਣਬੀਣ ਕਰਦੇ ਹੋਏ ਜਵਾਨ। -ਫੋਟੋ: ਏਐੱਨਆਈ

ਸ੍ਰੀਨਗਰ/ਰਾਜੌਰੀ, 7 ਜੁਲਾਈ
ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਦੋ ਹੋਰ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਨਾਲ ਸੁਰੱਖਿਆ ਬਲਾਂ ਨਾਲ ਦੋ ਮੁਕਾਬਲਿਆਂ ’ਚ ਮਾਰੇ ਗਏ ਅਤਿਵਾਦੀਆਂ ਦੀ ਗਿਣਤੀ ਛੇ ਹੋ ਗਈ ਹੈ। ਇਨ੍ਹਾਂ ਮੁਕਾਬਲਿਆਂ ’ਚ ਸੈਨਾ ਦੇ ਦੋ ਜਵਾਨ ਵੀ ਸ਼ਹੀਦ ਹੋ ਗਏ ਸਨ। ਇਸੇ ਤਰ੍ਹਾਂ ਰਾਜੌਰੀ ਜ਼ਿਲ੍ਹੇ ਦੇ ਇੱਕ ਪਿੰਡ ਦੀ ਸੁਰੱਖਿਆ ਚੌਕੀ ’ਤੇ ਅੱਜ ਅਤਿਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਸੈਨਾ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਮੋਦਰਗਾਮ ’ਚ ਮੁਕਾਬਲੇ ਵਾਲੀ ਥਾਂ ਤੋਂ ਦੋ ਅਤਿਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀ ਗਈਆਂ ਹਨ ਜਦਕਿ ਚਿੰਨੀਗਾਮ ਤੋਂ ਅੱਜ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਕੁਲਗਾਮ ਜ਼ਿਲ੍ਹੇ ਦੇ ਦੋ ਪਿੰਡਾਂ ’ਚ ਬੀਤੇ ਦਿਨ ਮੁਕਾਬਲੇ ਸ਼ੁਰੂ ਹੋਏ ਸਨ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨਾਲ ਮੁਕਾਬਲੇ ’ਚ ਇੱਕ ਪੈਰਾ ਕਮਾਂਡੋ ਸਮੇਤ ਦੋ ਸੈਨਿਕ ਸ਼ਹੀਦ ਹੋ ਗਏ। ਸੁਰੱਖਿਆ ਬਲਾਂ ਦੀ ਮੁਹਿੰਮ ਬਾਰੇ ਜੰਮੂ ਕਸ਼ਮੀਰ ਦੇ ਡੀਜੀਪੀ ਆਰਆਰ ਸਵੈਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਅਤਿਵਾਦੀਆਂ ਦਾ ਸਫਾਇਆ ਕਰਨਾ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ, ‘ਬਿਨਾਂ ਸ਼ੱਕ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਦਿਸ਼ਾ ’ਚ ਇੱਕ ਵੱਡਾ ਮੀਲ ਪੱਥਰ ਹੈ। ਇਹ ਕਾਮਯਾਬੀਆਂ ਵਿਹਾਰਕ ਰੂਪ ਨਾਲ ਅਤੇ ਸੁਨੇਹਾ ਦੇਣ ਦੇ ਲਿਹਾਜ਼ ਨਾਲ ਬਹੁਤ ਸਾਰਥਕ ਹਨ।’ ਉਨ੍ਹਾਂ ਕਿਹਾ ਕਿ ਮੁਹਿੰਮ ਦੀ ਕਾਮਯਾਬੀ ਇਸ ਗੱਲ ਦਾ ਸੰਕੇਤ ਹੈ ਕਿ ਜੰਮੂ ਕਸ਼ਮੀਰ ’ਚ ਅਤਿਵਾਦ ਦੇ ਖਾਤਮੇ ਦੀ ਲੜਾਈ ਆਪਣੇ ਆਖਰੀ ਪੜਾਅ ’ਤੇ ਪਹੁੰਚ ਚੁੱਕੀ ਹੈ।
ਦੂਜੇ ਪਾਸੇ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇੱਕ ਪਿੰਡ ’ਚ ਸੁਰੱਖਿਆ ਚੌਕੀ ’ਤੇ ਅਤਿਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਸੈਨਾ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਨੇ ਤੜਕੇ ਤਕਰੀਬਨ ਚਾਰ ਵਜੇ ਮੰਜਾਕੋਟ ਖੇਤਰ ਦੇ ਗਲੁੱਥੀ ਪਿੰਡ ’ਚ ਸੈਨਾ ਦੀ ਚੌਕੀ ’ਤੇ ਗੋਲੀਬਾਰੀ ਕੀਤੀ ਜਿਸ ਮਗਰੋਂ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਤੇ ਜਵਾਨਾਂ ਵਿਚਾਲੇ ਤਕਰੀਬਨ ਅੱਧਾ ਘੰਟਾ ਗੋਲੀਬਾਰੀ ਹੋਈ ਜਿਸ ਵਿੱਚ ਸੈਨਾ ਦਾ ਜਵਾਨ ਜ਼ਖ਼ਮੀ ਹੋ ਗਿਆ। ਇਸ ਦੌਰਾਨ ਅਤਿਵਾਦੀ ਨੇੜਲੇ ਜੰਗਲ ’ਚ ਭੱਜ ਗਏ। ਅਧਿਕਾਰੀਆਂ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ

Advertisement

ਸ਼ਹੀਦ ਜਵਾਨਾਂ ਨੂੰ ਭਾਰਤੀ ਸੈਨਾ ਵੱਲੋਂ ਸ਼ਰਧਾਂਜਲੀਆਂ

ਕੁਲਗਾਮ: ਭਾਰਤੀ ਸੈਨਾ ਨੇ ਅੱਜ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਸ਼ਹੀਦ ਹੋਏ ਸੈਨਾ ਦੇ ਦੋ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਭਾਰਤੀ ਸੈਨਾ ਦੀ ਚਿਨਾਰ ਕੋਰ ਨੇ ਅੱਜ ‘ਐਕਸ’ ’ਤੇ ਪੋਸਟ ਪਾ ਕੇ ਦੱਸਿਆ, ‘ਚਿਨਾਰ ਕੋਰ ਦੇ ਕਮਾਂਡਰ, ਜੰਮੂ ਕਸ਼ਮੀਰ ਦੇ ਮੁੱਖ ਸਕੱਤਰ, ਡੀਜੀਪੀ ਅਤੇ ਹੋਰ ਹਸਤੀਆਂ ਤੇ ਹਰ ਰੈਂਕ ਦੇ ਅਫਸਰ ਨੇ ਲਾਂਸ ਨਾਇਕ ਪ੍ਰਦੀਪ ਕੁਮਾਰ ਅਤੇ ਸਿਪਾਹੀ ਪ੍ਰਵੀਨ ਜੰਜਾਲ ਪ੍ਰਭਾਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ 6 ਜੁਲਾਈ ਨੂੰ ਆਪਣੀ ਸੇਵਾ ਨਿਭਾਉਂਦਿਆਂ ਸ਼ਹਾਦਤ ਦਿੱਤੀ।’ ਉਨ੍ਹਾਂ ਕਿਹਾ, ‘ਚਿਨਾਰ ਵਾਰੀਅਰਜ਼ ਦੋਵਾਂ ਬਹਾਦਰਾਂ ਦੀ ਬਹਾਦਰੀ ਤੇ ਕੁਰਬਾਨੀ ਨੂੰ ਸਲਾਮ ਕਰਦੇ ਹਨ। ਅਸੀਂ ਦੁਖੀ ਪਰਿਵਾਰਾਂ ਨਾਲ ਇਕਜੁੱਟਤਾ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਭਲਾਈ ਲਈ ਪ੍ਰਤੀਬੱਧ ਹਾਂ।’ -ਪੀਟੀਆਈ

Advertisement
Advertisement