For the best experience, open
https://m.punjabitribuneonline.com
on your mobile browser.
Advertisement

ਕੁੱਲਰੀਆਂ ਜ਼ਮੀਨੀ ਘੋਲ: ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਦੇ ਘਿਰਾਓ ਦਾ ਫ਼ੈਸਲਾ

07:22 AM Mar 19, 2024 IST
ਕੁੱਲਰੀਆਂ ਜ਼ਮੀਨੀ ਘੋਲ  ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਦੇ ਘਿਰਾਓ ਦਾ ਫ਼ੈਸਲਾ
ਕਿਸਾਨ ਜਥੇਬੰਦੀ ਬੀਕੇਯੂ ਡਕੌਂਦਾ ਧਨੇਰ ਦੀ ਮੀਟਿੰਗ ਮੌਕੇ ਹਾਜ਼ਰ ਆਗੂ। -ਫੋਟੋ: ਬੱਲੀ
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 18 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ। ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਡੱਬਵਾਲੀ ਬਾਰਡਰ ਅਤੇ ਬੁਢਲਾਡਾ ਪੱਕਾ ਮੋਰਚਾ ਵਿੱਚ ਵੱਡੇ ਇਕੱਠ ਕਰ ਕੇ ਅਤੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾਵੇਗਾ। ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਡੱਬਵਾਲੀ ਬਾਰਡਰ ’ਤੇ ਲੱਗਿਆ ਮੋਰਚਾ 27ਵੇਂ ਦਿਨ ਵੀ ਪੂਰੇ ਉਤਸ਼ਾਹ ਨਾਲ ਜਾਰੀ ਹੈ। 23 ਮਾਰਚ ਨੂੰ ਮੋਰਚੇ ਵਿੱਚ ਵਿਸ਼ੇਸ਼ ਪ੍ਰੋਗਰਾਮ ਕੀਤਾ ਜਾਵੇਗਾ।
ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ ਡੀਐਸਪੀ ਬੁਡਲਾਢਾ ਦੇ ਦਫਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ 6 ਜਨਵਰੀ ਤੋਂ ਨਿਰਵਿਘਨ ਜਾਰੀ ਹੈ। ਆਗੂਆਂ ਦੱਸਿਆ ਕਿ ਕੁੱਲਰੀਆਂ ਜ਼ਮੀਨੀ ਘੋਲ ਬਾਰੇ ਮਾਨਸਾ ਪ੍ਰਸ਼ਾਸਨ ਵੱਲੋਂ ਕੀਤੀ ਵਾਅਦਾਖ਼ਿਲਾਫ਼ੀ ਵਿਰੁੱਧ 2 ਅਪਰੈਲ ਨੂੰ ਮਾਨਸਾ ਜ਼ਿਲ੍ਹੇ ਦੇ ਐਸਐਸਪੀ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਉ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×