ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨਾਂ ਦੀ ਰਾਖੀ ਲਈ ਕੁੱਲਰੀਆਂ ਭੇਜੇ ਜਾਣਗੇ ਜਥੇ

08:47 AM Sep 05, 2024 IST
ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਬੀਕੇਯੂ ਡਕੌਂਦਾ ਧਨੇਰ ਦੇ ਆਗੂ।

ਪਰਸ਼ੋਤਮ ਬੱਲੀ
ਬਰਨਾਲਾ, 4 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਚ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 14 ਜ਼ਿਲ੍ਹਿਆਂ ਤੋਂ ਜਥੇਬੰਦੀ ਦੇ ਆਗੂ ਸ਼ਾਮਲ ਹੋਏ।
ਮੀਟਿੰਗ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚੋਂ ਜਥੇਬੰਦੀ ਵਿੱਚ ਸ਼ਾਮਲ ਹੋਏ ਅਮਨਦੀਪ ਸਿੰਘ ਲਲਤੋਂ ਨੂੰ ਸੂਬਾ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ ਗਿਆ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਜੋ ਲੜਾਈ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ, ਉਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ। ਇਸ ਵਾਸਤੇ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ 20 ਸਤੰਬਰ ਤੋਂ ਕੁੱਲਰੀਆਂ ਵੱਲ ਜਥੇ ਭੇਜਣ ਦੀ ਸ਼ੁਰੂਆਤ ਕੀਤੀ ਜਾਵੇਗੀ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਚ ਮੁਰੱਬੇਬੰਦੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਗਈ ਜ਼ਮੀਨ ਨੂੰ ਅੱਜ ਤੱਕ ਮਾਲਕ ਕਿਸਾਨ ਵਾਹੁੰਦੇ ਆ ਰਹੇ ਹਨ। ਹੁਣ ਉਸ ਨੂੰ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦੀ ਸ਼ਹਿ ’ਤੇ ਕੁੱਲਰੀਆਂ ਦੇ ਸਰਪੰਚ ਵੱਲੋਂ ਕਥਿਤ ਤੌਰ ’ਤੇ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਇਸ ਦੌਰਾਨ ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਕੁਲਵੰਤ ਸਿੰਘ ਪੰਡੋਰੀ, ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਕਿਸਾਨਾਂ ਦੇ ਪੱਖ ਨੂੰ ਦਰੁਸਤ ਮੰਨਦਿਆਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਦੇ ਵਾਅਦੇ ਕੀਤੇ ਜੋ ਅੱਜ ਤੱਕ ਲਾਰੇ ਹੀ ਸਾਬਤ ਹੋ ਰਹੇ ਹਨ।

Advertisement

Advertisement