For the best experience, open
https://m.punjabitribuneonline.com
on your mobile browser.
Advertisement

ਕੁਲਰੀਆਂ ਜ਼ਮੀਨ ਮਾਮਲਾ: ਜਲੰਧਰ ਦਾ ਰੋਸ ਮਾਰਚ ਤਿੰਨ ਦਿਨਾਂ ਲਈ ਮੁਲਤਵੀ

07:17 AM Jul 04, 2024 IST
ਕੁਲਰੀਆਂ ਜ਼ਮੀਨ ਮਾਮਲਾ  ਜਲੰਧਰ ਦਾ ਰੋਸ ਮਾਰਚ ਤਿੰਨ ਦਿਨਾਂ ਲਈ ਮੁਲਤਵੀ
Advertisement

ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੇ ਮਾਲਕੀ ਹੱਕ ਬਹਾਲ ਕਰਨ ਅਤੇ ਕਿਸਾਨਾਂ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਜਲੰਧਰ ’ਚ ਭਲਕੇ 4 ਜੁਲਾਈ ਨੂੰ, ਜੋ ਰੋਸ ਮਾਰਚ ਕੀਤਾ ਜਾਣਾ ਸੀ, ਉਹ ਅੱਜ ਦੇਰ ਸ਼ਾਮ ਪੁਲੀਸ ਅਧਿਕਾਰੀਆਂ ਵੱਲੋਂ ਜਥੇਬੰਦਕ ਆਗੂਆਂ ਨੂੰ ਦਿਵਾਏ ਭਰੋਸੇ ਤੋਂ ਬਾਅਦ ਇੱਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਇਸ ਪੱਤਰਕਾਰਾਂ ਨੂੰ ਫੋਨ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਆਗੂ ਗੁਰਦੀਪ ਸਿੰਘ ਰਾਮਪੁਰਾ ਅਤੇ ਮਾਨਸਾ ਜ਼ਿਲ੍ਹਾ ਇਕਾਈ ਦੇ ਆਗੂਆਂ ਦੀ ਏਡੀਜੀਪੀ ਬਠਿੰਡਾ ਸੁਰਿੰਦਰਪਾਲ ਸਿੰਘ ਪਰਮਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਜਥੇਬੰਦੀ ਵੱਲੋਂ ਫੈਸਲਾ ਲਿਆ ਗਿਆ ਕਿ ਇਸ ਪੰਜ ਰੋਜ਼ਾ ਜਲੰਧਰ ਵਿੱਚ ਰੋਸ ਮਾਰਚ ਤਿੰਨ ਦਿਨ ਲਈ 4,5,6 ਜੁਲਾਈ ਨੂੰ ਮੁਤਲਵੀ ਕਰ ਦਿੱਤਾ ਗਿਆ ਹੈ। ਸ੍ਰੀ ਧਨੇਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਭਲਕੇ 4 ਜੁਲਾਈ ਨੂੰ ਮੁੜ ਐਡੀਸ਼ਨਲ ਡਾਇਰੈਕਟਰ ਜਨਰਲ ਪੁਲੀਸ (ਏਡੀਜੀਪੀ) ਬਠਿੰਡਾ ਸੁਰਿੰਦਰਪਾਲ ਸਿੰਘ ਪਰਮਾਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨਾਲ ਮੀਟਿੰਗ ਮੁੜ ਹੋਵੇਗੀ ਅਤੇ ਜੇਕਰ ਲੋੜ ਪਈ ਤਾਂ ਇੱਕ ਤੋਂ ਵੱਧ ਮੀਟਿੰਗਾਂ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਮਸਲੇ ਦਾ ਹੱਲ ਨਾ ਹੋਇਆ ਤਾਂ 7 ਅਤੇ 8 ਜੁਲਾਈ ਨੂੰ ਜਲੰਧਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×