ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਲਰੀਆਂ ਜ਼ਮੀਨ: ਕਿਸਾਨਾਂ ਵੱਲੋਂ ਪੱਕਾ ਮੋਰਚਾ ਲਾਉਣ ਦਾ ਐਲਾਨ

07:42 AM Sep 07, 2024 IST

ਪੱਤਰ ਪ੍ਰੇਰਕ
ਮਾਨਸਾ, 6 ਸਤੰਬਰ
ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੀ ਵਿਵਾਦਤ ਜ਼ਮੀਨ ਦੇ ਕਾਸ਼ਤਕਾਰ ਕਿਸਾਨਾਂ ਨੂੰ ਜ਼ਮੀਨ ਦਾ ਹੱਕ ਦਿਵਾਉਣ ਨੂੰ ਲੈ ਕੇ ਹੁਣ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ 20 ਸਤੰਬਰ ਤੋਂ ਲਗਾਤਾਰ ਪੜਾਅ ਵਾਰ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵੱਲੋਂ ਇਹ ਐਲਾਨ ਬੁਢਲਾਡਾ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਵੱਲੋਂ ਕੀਤਾ ਗਿਆ। ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਦੱਸਿਆ ਕਿ ਇਸ ਮਾਮਲੇ ਨੂੰ ਬੇਸ਼ੱਕ ਲੰਬੇ ਸਮੇਂ ਤੋਂ ਜਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ ਪਰ ਕਦੇ ਮਾਨਸਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਅਧਿਕਾਰੀ ਇਸ ਮਸਲੇ ਦੇ ਹੱਲ ਲਈ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਲਈ ਕਦੇ ਵਾਅਦਿਆਂ ਦੇ ਖ਼ਰੇ ਨਹੀਂ ਉਤਰੇ ਹਨ।

Advertisement

Advertisement